ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਬ੍ਰਹਮਪੁਰਾ, ਦੇਖੋ ਕਿਵੇਂ ਦਿੱਤਾ ਜਵਾਬ (ਵੀਡੀਓ)

Saturday, Mar 30, 2019 - 07:07 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਵਾਰ ਬਾਦਲ ਪਰਿਵਾਰ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਟਕਸਾਲੀਆਂ ਨੂੰ ਜਾਅਲੀ ਕਹੇ ਜਾਣ ਸੰਬੰਧੀ ਦਿੱਤੇ ਗਏ ਬਿਆਨ ਦਾ ਬ੍ਰਹਮਪੁਰਾ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਉਹ ਅਕਾਲੀ ਦਲ ਬਾਦਲ ਦਾ ਹਿੱਸਾ ਸਨ, ਉਦੋਂ ਉਹ ਸੁਖਬੀਰ ਨੂੰ ਟਕਸਾਲੀ ਲੱਗਦੇ ਸਨ ਅਤੇ ਹੁਣ ਉਹ ਉਨ੍ਹਾਂ ਨੂੰ ਜਾਅਲੀ ਲੱਗਣ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। 
ਇਸ ਤੋਂ ਇਲਾਵਾ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘਬ੍ਰਹਮਪੁਰਾ ਨੇ ਟਕਸਾਲੀ ਤੇ ਅਕਾਲੀ ਦਲ ਬਾਦਲ ਦੇ ਇਕ ਹੋਣ ਦੀ ਗੱਲ ਕਹੀ ਹੈ ਪਰ ਉਨ੍ਹਾਂ ਇਸ ਲਈ ਇਕ ਸ਼ਰਤ ਵੀ ਰੱਖੀ ਹੈ। ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਨੂੰ ਅਕਾਲੀ ਦਲ 'ਚੋਂ ਲਾਂਭੇ ਕੀਤਾ ਜਾਵੇ ਅਤੇ ਪਾਰਟੀ ਦੇ ਨੇੜੇ ਨਾ ਆਉਣ ਦਿੱਤਾ ਜਾਵੇ, ਫਿਰ ਸਮੁੱਚਾ ਅਕਾਲੀ ਦਲ ਇਕ ਹੋ ਸਕਦਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਨਾਲ ਕੋਈ ਝਗੜਾ ਨਹੀਂ ਹੈ, ਉਨ੍ਹਾਂ ਦਾ ਮਸਲਾ ਸਿਰਫ ਬਾਦਲ ਪਰਿਵਾਰ ਨਾਲ ਹੈ, ਜੇਕਰ ਇਸ ਪਰਿਵਾਰ ਨੂੰ ਅਕਾਲੀ ਦਲ ਤੋਂ ਬਾਹਰ ਕੀਤਾ ਜਾਂਦਾ ਹੈ ਤਾਂ ਅਕਾਲੀ ਦਲ ਟਕਸਾਲੀ ਫਿਰ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣ ਜਾਵੇਗਾ।


author

Gurminder Singh

Content Editor

Related News