ਬੇਅਦਬੀ ਮਾਮਲਿਆਂ ਸਬੰਧੀ ਹਾਈਕੋਰਟ ਨੇ ਸੀ. ਬੀ. ਆਈ. ਤੋਂ ਮੰਗੀ ''ਕੇਸ ਡਾਇਰੀ''

12/14/2018 2:46:10 PM

ਚੰਡੀਗੜ੍ਹ (ਰਿਸ਼ੂਰਾਜ) : ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਬਣੇ ਰਣਜੀਤ ਸਿੰਘ ਕਮਿਸ਼ਨ ਨੂੰ ਚੁਣੌਤੀ ਦੇਣ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਸੀ. ਬੀ. ਆਈ. ਤੋਂ ਕੇਸ ਡਾਇਰੀ ਮੰਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ 3 ਸਾਲਾਂ 'ਚ ਸੀ. ਬੀ. ਆਈ. ਨੇ ਕੋਈ ਜਾਂਚ ਰਿਪੋਰਟ ਨਹੀਂ ਦਿੱਤੀ ਤਾਂ ਇਸ 'ਤੇ ਅਦਾਲਤ ਨੇ ਸੀ. ਬੀ. ਆਈ. ਦੇ ਵਕੀਲ ਅਤੇ ਜਾਂਚ ਅਧਿਕਾਰੀ ਤੋਂ ਕੇਸ ਡਾਇਰੀ ਮੰਗ ਲਈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।


Babita

Content Editor

Related News