ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਪ੍ਰਚਾਰ ਤੋਂ ਰੋਕ ਹਟੀ
Wednesday, May 21, 2025 - 10:25 AM (IST)

ਅੰਮ੍ਰਿਤਸਰ (ਵੈੱਬ ਡੈਸਕ): ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵੱਲੋਂ ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੀ। ਇਸ ਮਗਰੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਉਨ੍ਹਾਂ ਦੇ ਪ੍ਰਚਾਰ ਤੋਂ ਲੱਗੀ ਰੋਕ ਨੂੰ ਹਟਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਬਾਰੇ ਭਾਰਤੀ ਫ਼ੌਜ ਦਾ ਨਵਾਂ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੂੰ ਅਗਾਂਹ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਗੁਰੂ ਦੇ ਸਰੋਵਰਾਂ ਵਿਰੁੱਧ ਕੋਈ ਬਿਆਨੀ ਨਾ ਕੀਤੀ ਜਾਵੇ, ਸਾਖੀਆਂ ਤੇ ਗੁਰ ਇਤਿਹਾਸ ਸੁਣਾਇਆ ਜਾਵੇ, ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ, ਕਿਸੇ ਜਥੇਬੰਦੀ ਖ਼ਿਲਾਫ਼ ਨਿੱਜੀ ਟਿਪਣੀਆਂ ਨਾ ਕੀਤੀਆਂ ਜਾਣ।
ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਫ਼ਸੀਲ ਅੱਗੇ ਖੜ੍ਹ ਕੇ ਇਹ ਗੱਲਾਂ ਪ੍ਰਵਾਨ ਕੀਤੀਆਂ। ਇਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਰਣਜੀਤ ਸਿੰਘ ਵੱਲੋਂ ਪ੍ਰਚਾਰ ਕੀਤੇ ਜਾਣ 'ਤੇ ਲੱਗੀ ਰੋਕ ਹਟਾ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਸੀਸ ਨਿਵਾ ਕੇ ਜਾਣ ਲਈ ਆਖ਼ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8