ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਕਤਲ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ
Tuesday, Dec 10, 2024 - 06:41 PM (IST)
ਚੰਡੀਗੜ੍ਹ : 2012 ਦੇ ਇਕ ਮਾਮਲੇ ਵਿਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ ਜਬਰ-ਜ਼ਿਨਾਹ ਅਤੇ ਕਤਲ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਦੇ ਡੀ. ਜੀ. ਪੀ. ਵੱਲੋਂ ਦਾਇਰ ਹਲਫ਼ਨਾਮੇ ਵਿਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302, 376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਖ਼ਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 2012 'ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਮੌਤ ਦਾ ਕਾਰਣ ਜ਼ਹਿਰ ਦੱਸਿਆ ਜਾ ਰਿਹਾ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦਾ ਐਲਾਨ, 13 ਦਸੰਬਰ ਨੂੰ ਹੋਵੇਗਾ ਵੱਡਾ ਇਕੱਠ, ਪੰਜਾਬ 'ਚ ਵੀ ਬੰਦ ਹੋ ਸਕਦਾ ਹੈ ਇੰਟਰਨੈੱਟ
ਕੀ ਹੈ ਮਾਮਲਾ
ਸਾਲ 2012 ਵਿਚ ਪ੍ਰਮੇਸ਼ਰ ਦੁਆਰ ਵਿਚ ਇਕ ਲੜਕੀ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈ. ਪੀ. ਐੱਸ ਦੀ ਅਗਵਾਈ ਵਾਲੀ ਸੀ. ਬੀ. ਆਈ. ਜਾਂ ਐੱਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਦੋਸ਼ ਲਗਾਏ ਗਏ ਸਨ। ਪਟੀਸ਼ਨ 'ਚ ਕਿਹਾ ਗਿਆ ਸੀ ਕਿ 22 ਅਪ੍ਰੈਲ 2012 ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪ੍ਰਮੇਸ਼ਰ ਦੁਆਰ ‘ਚ ਉਸ ਦੀ ਭੈਣ ਨਾਲ ਜਬਰ ਜਨਾਹ ਕਰਕੇ ਉਸ ਦਾ ਕੋਈ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ 'ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿਚ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਭਰਤੀ ਸ਼ੁਰੂ ਕਰਨ ਦਾ ਐਲਾਨ, ਭਰੀਆਂ ਜਾਣਗੀਆਂ 1754 ਅਸਾਮੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e