ਕੇਂਦਰ ਖ਼ਿਲਾਫ਼ ਚੱਲ ਰਹੇ ਅੰਦੋਲਨ 'ਤੇ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ, ਕਿਸਾਨਾਂ ਨੂੰ ਕੀਤਾ ਸੁਚੇਤ

01/25/2021 10:26:03 PM

ਚੰਡੀਗੜ੍ਹ (ਟੱਕਰ) - ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਤਾਰੋਪੀਡ ਤੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ, ਇਸ ਲਈ ਸਾਨੂੰ ਬਹੁਤ ਸ਼ਾਂਤਮਈ ਢੰਗ ਅਤੇ ਅਨੁਸਾਸ਼ਨ ਵਿਚ ਰਹਿੰਦਿਆਂ ਇਸ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ।  ਭਾਈ ਰਣਜੀਤ ਸਿੰਘ ਨੇ ਕਿਹਾ ਕਿ 26 ਦੀ ਦਿੱਲੀ ਪਰੇਡ ’ਚ ਲੱਖਾਂ ਦੀ ਗਿਣਤੀ ਵਿਚ ਕਿਸਾਨ ਪੁੱਜ ਰਹੇ ਹਨ ਇਸ ਲਈ ਉਹ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਉਹ ਕਿਸਾਨ ਆਗੂਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਕਿਉਂਕਿ ਸਾਨੂੰ ਉਨ੍ਹਾਂ ’ਤੇ ਭਰੋਸਾ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਚਾਹੁੰਦੀਆਂ ਹਨ ਕਿ ਕੋਈ ਇੱਥੇ ਹੁੱਲੜਬਾਜ਼ੀ ਹੋਵੇ ਅਤੇ ਗਲ਼ਤ ਨਾਅਰੇਬਾਜ਼ੀ ਹੋਵੇ ਜਿਸ ਨੂੰ ਉਹ ਚੈਨਲਾਂ ’ਤੇ ਦਿਖਾ ਕੇ ਅੰਦੋਲਨ ਨੂੰ ਬਦਨਾਮ ਕਰ ਸਕਣ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਅਨੁਸਾਸ਼ਨ ਭੰਗ ਕਰਕੇ ਅਸੀਂ ਕਿਸਾਨਾਂ ਦਾ ਨੁਕਸਾਨ ਹੀ ਕਰਾਂਗੇ, ਇਸ ਲਈ ਸ਼ਾਂਤੀ ਬਣਾ ਕੇ ਰੱਖਣੀ ਬਹੁਤ ਜ਼ਰੂਰੀ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ’ਤੇ ਆ ਕੇ ਧਾਰਮਿਕ ਦੀਵਾਨ ਸਜਾਉਂਦੇ ਪਰ ਉਨ੍ਹਾਂ ਦੇ ਆਉਣ ਨਾਲ ਉੱਥੇ ਕੋਈ ਸਮੱਸਿਆ ਨਾ ਖੜ੍ਹੀ ਹੋ ਜਾਵੇ, ਇਸ ਲਈ ਉਹ ਨਹੀਂ ਜਾ ਸਕੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਾਨੂੰ ਅੰਦੋਲਨ ਚਲਾਉਣ ਵਾਲੇ ਕਿਸਾਨ ਆਗੂਆਂ ’ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ ਅਤੇ ਇਹੋ ਇੱਕਜੁਟਤਾ ਅੰਦੋਲਨ ਨੂੰ ਜ਼ਰੂਰ ਸਫ਼ਲ ਬਣਾਏਗੀ।

ਇਹ ਵੀ ਪੜ੍ਹੋ : ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਦੋਲਨ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਦੇ ਪਰਿਵਾਰ 'ਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ, ਉਸ ਲਈ ਸਾਨੂੰ ਜੋ ਵੀ ਸਬੰਧਿਤ ਪਰਿਵਾਰ ਹਨ ਉਨ੍ਹਾਂ ਦੀ ਨੌਕਰੀ ਦਿਵਾਉਣ ’ਚ ਵੀ ਸਹਾਇਤਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ

ਨੋਟ - ਢੱਡਰੀਆਂਵਾਲਿਆਂ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

Gurminder Singh

This news is Content Editor Gurminder Singh