ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ
Thursday, Mar 05, 2026 - 12:58 PM (IST)
ਗੁਰਦਾਸਪੁਰ/ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਆਦੀਆਂ ਪੁਲਸ ਚੌਕੀ ਵਿਚ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਵਿਚ ਰਣਜੀਤ ਸਿੰਘ ਦੇ ਪੁਲਸ ਮੁਕਾਬਲੇ (ਐਨਕਾਊਂਟਰ) ਦਾ ਸਵੈ-ਮੋਟੋ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਨੂੰ ਅੱਜ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਜਵਾਬ ਦੇਣ ਲਈ ਤਲਬ ਕੀਤਾ ਹੈ। ਇਸ ਮੁਕਾਬਲੇ ਨੂੰ ਲੈ ਕੇ ਮ੍ਰਿਤਕ ਰਣਜੀਤ ਸਿੰਘ ਦਾ ਪਰਿਵਾਰ ਲਗਾਤਾਰ ਸਵਾਲ ਉਠਾ ਰਿਹਾ ਹੈ ਅਤੇ ਉਨ੍ਹਾਂ ਨੇ ਅਜੇ ਤੱਕ ਨੌਜਵਾਨ ਦਾ ਸਸਕਾਰ ਵੀ ਨਹੀਂ ਕੀਤਾ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਇਕ ਫਰਜ਼ੀ ਮੁਕਾਬਲਾ ਸੀ। ਅਦਾਲਤ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਮਾਮਲੇ ਵਿਚ ਆਪਣਾ ਜਵਾਬ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਵਿਚ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ ਦਾ ਵੀ ਅਦਾਲਤ ਨੇ ਨੋਟਿਸ ਲਿਆ ਸੀ। ਦੱਸਣਯੋਗ ਹੈ ਕਿ ਬੀਤੀ 22 ਫਰਵਰੀ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਪੁਲਸ ਚੌਕੀ 'ਤੇ ਤਾਇਨਾਤ ਏਐੱਸਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਕਾਂਸਟੇਬਲ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਮੁਤਾਬਕ ਇਹ ਹਮਲਾ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਕਰਵਾਇਆ ਗਿਆ ਸੀ, ਜਿਸ ਲਈ ਤਿੰਨ ਨੌਜਵਾਨਾਂ ਨੂੰ 20 ਹਜ਼ਾਰ ਰੁਪਏ ਦਾ ਲਾਲਚ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : 50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
ਪੁਲਸ ਦੀ ਕਾਰਵਾਈ ਅਤੇ ਮੁਕਾਬਲਾ
ਪੁਲਸ ਦਾ ਆਖਣਾ ਹੈ ਕਿ ਇਸ ਮਾਮਲੇ ਰਣਜੀਤ ਸਿੰਘ ਮੁੱਖ ਮੁਲਜ਼ਮ ਸੀ ਜੋ ਕਿ 25 ਫਰਵਰੀ ਨੂੰ ਪੁਰਾਣਾਸ਼ਾਲਾ ਇਲਾਕੇ ਵਿਚ ਇਕ ਮੁਕਾਬਲੇ ਦੌਰਾਨ ਮਾਰਿਆ ਗਿਆ। ਪੁਲਸ ਦਾ ਦਾਅਵਾ ਹੈ ਕਿ ਰਣਜੀਤ ਨੇ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ। ਇਸ ਕੇਸ ਵਿਚ ਪੁਲਸ ਨੇ ਦੋ ਹੋਰ ਮੁਲਜ਼ਮਾਂ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
