ਰਣਜੀਤ ਸਿੰਘ ਕਤਲਕਾਂਡ : ਡੇਰਾ ਮੁਖੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ 9 ਜੁਲਾਈ ਨੂੰ
Wednesday, Jul 07, 2021 - 06:25 PM (IST)
ਪਟਿਆਲਾ/ਰੱਖੜਾ (ਰਾਣਾ) : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਭਾਵੇਂ ਕਿ ਸੁਨਾਰੀਆ ਜੇਲ ’ਚ ਬੰਦ ਹੈ ਪਰ ਇਸ ਦੇ ਬਾਵਜੂਦ ਉਸ ਦੀਆਂ ਮੁਸ਼ਕਿਲਾਂ ’ਚ ਹੋਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਚਰਚਿਤ ਰਣਜੀਤ ਸਿੰਘ ਕਤਲ ਕਾਂਡ ਦੀ ਬਾਕੀ ਰਹਿੰਦੀ ਬਹਿਸ 9 ਜੁਲਾਈ ਤੋਂ ਪੰਚਕੂਲਾ ’ਚ ਮਾਣਯੋਗ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ’ਚ ਸ਼ੁਰੂ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਜਗਦੀਪ ਢਿੱਲੋਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਮੌਤ
ਸੀ. ਬੀ. ਆਈ. ਦੇ ਵਕੀਲ ਐੱਚ. ਐੱਸ. ਵਰਮਾ ਨੇ ਦੱਸਿਆ ਕਿ ਇਸ ਕੇਸ ਨਾਲ ਸਬੰਧਤ ਬਾਕੀ ਰਹਿੰਦੀ ਬਹਿਸ 9 ਜੁਲਾਈ ਨੂੰ ਮੁੜ ਤੋਂ ਸ਼ੁਰੂ ਹੋ ਰਹੀ ਹੈ, ਜਿਸ ’ਚ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਵੇਗਾ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ’ਚ 10-07-2002 ਕੁਰੂਕਸ਼ੇਤਰ ਖਾਨ ਕੋਲੀਆਂ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਸ ’ਚ ਸਿਰਸਾ ਮੁਖੀ ਸਮੇਤ 6 ਵਿਅਕਤੀ ਨਾਮਜ਼ਦ ਕੀਤੇ ਗਏ ਸਨ, ਜਿਨ੍ਹਾਂ ’ਚੋਂ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਹੈਵਾਨੀਅਤ ਦੀ ਹੱਦ, ਸਕੇ ਪਿਓ ਨੇ ਨੌਜਵਾਨ ਧੀ ਦੀ ਲੁੱਟੀ ਪੱਤ, ਹੈਰਾਨ ਕਰਨ ਵਾਲੀ ਹੈ ਘਟਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?