ਨਹੀਂ ਰਹੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, PGI 'ਚ ਲਿਆ ਆਖਰੀ ਸਾਹ

Tuesday, Dec 05, 2023 - 10:09 PM (IST)

ਨਹੀਂ ਰਹੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, PGI 'ਚ ਲਿਆ ਆਖਰੀ ਸਾਹ

ਰਾਏਕੋਟ (ਭੱਲਾ) : ਸਾਬਕਾ ਵਿਧਾਇਕ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਫਾਊਂਡੇਸ਼ਨ ਬੱਸੀਆਂ ਰਾਏਕੋਟ ਦੇ ਪ੍ਰਧਾਨ ਰਣਜੀਤ ਸਿੰਘ ਤਲਵੰਡੀ ਦਾ ਅੱਜ ਸ਼ਾਮ ਪੀਜੀਆਈ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ ਲਗਭਗ 67 ਵਰ੍ਹਿਆਂ ਦੇ ਸਨ।

ਇਹ ਵੀ ਪੜ੍ਹੋ : ਭਾਜਪਾ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਸਵੇਰੇ 11 ਵਜੇ ਦਰਸ਼ਨਾਂ ਲਈ ਪਿੰਡ ਤਲਵੰਡੀ ਰਾਏ ਪੁੱਜ ਜਾਵੇਗੀ। ਰਣਜੀਤ ਸਿੰਘ ਤਲਵੰਡੀ ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਨੇੜੇ ਰਾਏਕੋਟ) ਵਿਖੇ ਦੁਪਹਿਰ 3 ਵਜੇ ਹੋਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News