50 ਲੱਖ ਨਾ ਦੇਣ ''ਤੇ ਪੰਜਾਬ ''ਚ ਵਾਰਦਾਤ, ਗੋਲੀਆਂ ਦੀ ਤਾੜ-ਤਾੜ ਨਾਲ ਕੰਬ ਗਿਆ ਇਲਾਕਾ
Monday, Dec 29, 2025 - 01:04 PM (IST)
ਤਰਨਤਾਰਨ (ਰਮਨ) : ਗੈਂਗਸਟਰ/ਅੱਤਵਾਦੀ ਲਖਬੀਰ ਲੰਡਾ ਵੱਲੋਂ ਫਿਰੌਤੀ ਦੀ ਮੰਗੀ ਰਕਮ ਨਾ ਦੇਣ ਦੇ ਚੱਲਦਿਆਂ ਫਤਿਹਾਬਾਦ ਵਿਖੇ ਮੌਜੂਦ ਖੇਤੀ ਸਟੋਰ ਉੱਪਰ ਦੋ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਵਾਰਦਾਤ ਦੌਰਾਨ ਦੁਕਾਨ ਵਿਚ ਬੈਠੇ ਮਾਲਕ ਦਾ ਜਾਨੀ ਨੁਕਸਾਨ ਨਹੀਂ ਹੋਇਆ ਪ੍ਰੰਤੂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਾਜਕੁਮਾਰ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਦੁਕਾਨ ਮਾਲਕ ਆਸ਼ੂ ਚੋਪੜਾ ਪੁੱਤਰ ਰਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕਰੀਬ ਇਕ ਹਫਤਾ ਪਹਿਲਾਂ ਉਨ੍ਹਾਂ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਨਾਮ ਲੈਂਦੇ ਹੋਏ ਫੋਨ ਕਾਲ ਉੱਪਰ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਕਰੀਬ 11 ਵਜੇ ਜਦੋਂ ਉਸਦਾ ਵੱਡਾ ਭਰਾ ਪੰਕਜ ਚੋਪੜਾ ਖੇਤੀ ਸਟੋਰ, ਫਤਿਹਾਬਾਦ ਜ਼ਿਲਾ ਤਰਨਤਾਰਨ ਵਿਚ ਮੌਜੂਦ ਸੀ ਤਾਂ ਦੋ ਵਿਅਕਤੀ ਪੈਦਲ ਆਏ ਅਤੇ ਉਨ੍ਹਾਂ ਵੱਲੋਂ ਦੁਕਾਨ ਉੱਪਰ ਸਿੱਧੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਦੇ ਚੱਲਦਿਆਂ ਦੁਕਾਨ ਅੱਗੇ ਲੱਗਾ ਸ਼ੀਸ਼ਾ ਟੁੱਟ ਗਿਆ ਅਤੇ ਮੁਲਜ਼ਮ ਮੌਕੇ ਤੋਂ ਪੈਦਲ ਦਾਣਾ ਮੰਡੀ ਵੱਲ ਫਰਾਰ ਹੋ ਗਏ।
ਇਹ ਵੀ ਪੜ੍ਹੋ : ਸਮਾਣਾ : ਅੱਧੀ ਰਾਤ ਨੂੰ ਪਤਨੀ ਨੇ ਪਤੀ ਨੂੰ ਦਿੱਤੀ ਬੇਰਹਿਮ ਮੌਤ, ਮੰਜ਼ਰ ਦੇਖ ਕੰਬ ਗਿਆ ਪਿਤਾ
ਚੋਪੜਾ ਪਰਿਵਾਰ ਦੇ ਸਾਰੇ ਰਿਸ਼ਤੇਦਾਰਾਂ ਨੂੰ ਬੀਤੇ ਮਹੀਨਿਆਂ ਦੌਰਾਨ ਲੱਖਾਂ ਰੁਪਏ ਦੀ ਫਿਰੌਤੀ ਸਬੰਧੀ ਧਮਕੀਆਂ ਆ ਚੁੱਕੀਆਂ ਹਨ ਜਿਸ ਦੇ ਸੰਬੰਧ ਵਿਚ ਵੱਖ-ਵੱਖ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਇਸ ਵਾਰਦਾਤ ਤੋਂ ਬਾਅਦ ਫਤਿਹਾਬਾਦ ਵਿਖੇ ਮੌਜੂਦ ਸਮੂਹ ਦੁਕਾਨਦਾਰਾਂ ਵਿਚ ਸਹਿਮ ਵੇਖਣ ਨੂੰ ਮਿਲ ਰਿਹਾ ਹੈ। ਉਧਰ ਮੌਕੇ 'ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਫਾਇਰਿੰਗ ਦੌਰਾਨ ਸੀਸੀਟੀਵੀ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
