ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ ''ਚ ਔਰਤ ਗ੍ਰਿਫ਼ਤਾਰ

Tuesday, Apr 28, 2026 - 06:09 PM (IST)

ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ ''ਚ ਔਰਤ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਨਗਰ ਥਾਣਾ ਨੰਬਰ 1 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਫਿਰੌਤੀ ਮੰਗਣ ਅਤੇ ਫੋਨ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਇਕ ਔਰਤ ਜੋਤੀ ਪਤਨੀ ਗਗਨਦੀਪ ਸਿੰਘ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਔਰਤ ਨੂੰ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਸ਼ਰਮਾ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਪੁੱਛਗਿੱਛ ਲਈ ਦੋ ਦਿਨ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ। ਇਸ ਮਾਮਲੇ ਵਿਚ ਹਰਵਿੰਦਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਧਰਮਨਗਰੀ ਅਬੋਹਰ ਅਜੇ ਫ਼ਰਾਰ ਹੈ।

ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਗਰ ਥਾਣਾ ਪੁਲਸ ਨੇ ਇਕ ਵਿਅਕਤੀ ਦੇ ਬਿਆਨਾਂ ਤੇ 24 ਅਪ੍ਰੈਲ, 2026 ਨੂੰ ਬੀਐੱਨਐੱਸ ਦੀ ਧਾਰਾ 308 (4), 351 (2), ਅਤੇ 61 (2) ਤਹਿਤ ਮਾਮਲਾ ਦਰਜ ਕੀਤਾ ਸੀ।


author

Gurminder Singh

Content Editor

Related News