ਲੋਹੜੀ ਵਾਲੇ ਦਿਨ ਹੋ ਗਈ ਵਾਰਦਾਤ ; ਨਹੀਂ ਦਿੱਤੀ ਫ਼ਿਰੌਤੀ ਤਾਂ ਦੁਕਾਨ ''ਤੇ ਕਰ''ਤੀ ਫਾਇਰਿੰਗ
Tuesday, Jan 14, 2025 - 03:50 AM (IST)
ਬਟਾਲਾ/ਡੇਰਾ ਬਾਬਾ ਨਾਨਕ (ਬੇਰੀ)- ਪੰਜਾਬ 'ਚ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਤੇ ਆਏ ਦਿਨ ਕੋਈ ਨਾ ਕੋਈ ਵੱਡੀ ਘਟਨਾ ਵਾਪਰੀ ਹੀ ਰਹਿੰਦੀ ਹੈ। ਇਸ ਤਰ੍ਹਾਂ ਦਾ ਤਾਜ਼ਾ ਮਾਮਲਾ ਬੀਤੇ ਦਿਨ ਉਸ ਸਮੇਂ ਸਾਹਮਣੇ ਆਇਆ, ਜਦੋਂ ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਦੇ ਮੇਨ ਬਾਜ਼ਾਰ ’ਚ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਦੁਕਾਨ ’ਤੇ ਬੈਠੇ ਵਿਅਕਤੀ ’ਤੇ ਗੋਲੀ ਚਲਾ ਦਿੱਤੀ। ਹਾਲਾਂਕਿ ਗਨਿਮਤ ਰਹੀ ਕਿ ਘਟਨਾ ’ਚ ਉਕਤ ਵਿਅਕਤੀ ਵਾਲ-ਵਾਲ ਬਚ ਗਿਆ।
ਇਸ ਸਬੰਧੀ ਰਮੇਸ਼ ਕੁਮਾਰ ਐਂਡ ਸੰਜ਼ ਦੁਕਾਨ ਦੇ ਮਾਲਕ ਸੰਜੀਵ ਕੁਮਾਰ ਪੁੱਤਰ ਰਮੇਸ਼ ਕੁਮਾਰ ਮਹਾਜਨ ਵਾਸੀ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਉਨ੍ਹਾਂ ਨੂੰ 3 ਮਹੀਨੇ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਫੋਨ ਕਰ ਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਪੈਸੇ ਨਾ ਦੇਣ ’ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਵੀ ਕੀਤਾ ਗਿਆ ਸੀ, ਜਿਸਦੇ ਚਲਦਿਆਂ ਪੁਲਸ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪਤੰਗ ਉਡਾਉਂਦਾ-ਉਡਾਉਂਦਾ ਮੁੰਡਾ ਵਿਹੜੇ 'ਚ ਉੱਬਲਦੇ ਪਾਣੀ 'ਚ ਆ ਡਿੱਗਾ, ਬੁਰੀ ਤਰ੍ਹਾਂ ਸੜ ਗਿਆ ਮਾਸੂਮ
ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਸਮੇਂ ਉਹ ਆਪਣੀ ਦੁਕਾਨ ’ਤੇ ਬੈਠ ਹੋਏ ਸੀ, ਇਸ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਉਨ੍ਹਾਂ ’ਤੇ ਗੋਲੀ ਚੱਲਾ ਦਿੱਤੀ, ਜੋ ਕਿ ਉਨ੍ਹਾਂ ਦੇ ਕੰਨ ਦੇ ਲਾਗੋਂ ਹੁੰਦੀ ਹੋਈ ਕੰਧ ’ਚ ਜਾ ਲੱਗੀ।
ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਵੱਲੋਂ ਇਸ ਸਬੰਧੀ ਕਈ ਵਾਰ ਪੁਲਸ ਦੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- Social Media ਦੀ Virtual ਦੁਨੀਆ 'ਚ ਗੁਆਚਾ 'ਬਚਪਨ' ; ਗੁੱਲੀ ਡੰਡਾ, ਪਿੱਠੂ ਤੇ ਲੁਕਣਮੀਚੀ ਹੋਈਆਂ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e