6 ਮਹੀਨੇ ਪਹਿਲਾਂ ਮੰਗੀ ਸੀ 10 ਲੱਖ ਦੀ ਫਿਰੌਤੀ, ਨਾ ਦਿੱਤੀ ਤਾਂ ਅੱਧੀ ਰਾਤੀਂ ਘਰ 'ਤੇ ਕਰ'ਤੀ ਫਾਇਰਿੰਗ
Sunday, Oct 20, 2024 - 05:44 AM (IST)
ਅੰਮ੍ਰਿਤਸਰ (ਜਸ਼ਨ)- ਸ਼ੁੱਕਰਵਾਰ ਨੂੰ ਦੇਰ ਰਾਤ 2 ਨੌਜਵਾਨਾਂ ਨੇ ਸੁੰਦਰ ਨਗਰ ਦੇ ਵਾਸੀ ਸੋਡਾ ਵਪਾਰੀ ਦੇ ਘਰ ਬਾਹਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਿਰਿਆਂ ’ਚ ਕੈਦ ਹੋ ਗਈ, ਜਿਸ ’ਚ ਸਾਫ ਦਿਸ ਰਿਹਾ ਹੈ ਕਿ ਕਿਸ ਤਰ੍ਹਾਂ ਦੋ ਨੌਜਵਾਨ ਸੋਡਾ ਵਪਾਰੀ ਜਗਜੀਤ ਸਿੰਘ ਅਤੇ ਸਾਜਨ ਦੇ ਘਰ ਦੇ ਗੇਟ ’ਤੇ ਪਿਸਤੌਲ ਨਾਲ ਤਾਬੜ-ਤੋੜ ਗੋਲੀਆਂ ਚਲਾ ਰਹੇ ਹਨ। ਵੀਡੀਓ ਨੂੰ ਕਬਜ਼ੇ ’ਚ ਲੈ ਕੇ ਪੁਲਸ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਤਾ ਲੱਗਾ ਹੈ ਕਿ ਪੁਲਸ ਨੇ ਕਾਫੀ ਸਬੂਤ ਇਕੱਠੇ ਕਰ ਲਏ ਹਨ ਅਤੇ ਮੁਲਜ਼ਮ ਜਲਦ ਹੀ ਪੁਲਸ ਦੀ ਗ੍ਰਿਫਤ ’ਚ ਹੋਣਗੇ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਸੋਡਾ ਵਪਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਸਵੇਰੇ ਲੱਗਾ, ਜਦੋਂ ਉਨ੍ਹਾਂ ਨੇ ਆਪਣੇ ਗੇਟ ’ਤੇ ਗੋਲੀਆਂ ਨਾਲ ਬਣੇ ਹੋਏ 10 ਦੇ ਕਰੀਬ ਨਿਸ਼ਾਨ ਦੇਖੇ। ਇਸ ਤੋਂ ਬਾਅਦ ਉਨ੍ਹਾਂ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਦੋਵੇਂ ਨੌਜਵਾਨ ਸਵੇਰੇ ਤੜਕਸਾਰ 2 ਵਜੇ ਉਨ੍ਹਾਂ ਦੇ ਘਰ ਬਾਹਰ ਆਉਂਦੇ ਹਨ ਅਤੇ ਤਾਬੜਤੋੜ ਫਾਇਰਿੰਗ ਕਰ ਕੇ ਚਲਦੇ ਬਣਦੇ ਹਨ।
ਇਹ ਵੀ ਪੜ੍ਹੋ- 'ਆਪਰੇਸ਼ਨ ਨਾਈਟ ਡੌਮੀਨੇਸ਼ਨ' ; ਜਦੋਂ ਅੱਧੀ ਰਾਤ ਨਾਕਿਆਂ ਦੀ ਚੈਕਿੰਗ ਕਰਨ ਖ਼ੁਦ ਫੀਲਡ 'ਚ ਉਤਰੇ DGP...
ਉਨ੍ਹਾਂ ਦੱਸਿਆ ਕਿ ਜਦੋਂ ਗੋਲੀਆਂ ਚੱਲੀਆਂ ਤਾਂ ਉਹ ਆਪਣੇ ਘਰ ’ਚ ਸੌਂ ਰਹੇ ਸੀ। ਗੋਲੀਆਂ ਦੀ ਆਵਾਜ਼ ਨੂੰ ਉਨ੍ਹਾਂ ਨੇ ਅੰਦਰ ਬੈਠ ਕੇ ਮੰਨਿਆ ਕਿ ਬਾਹਰ ਕਿਸੇ ਨੇ ਪਟਾਕੇ ਚਲਾਏ ਹੋਣਗੇ। ਜਗਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਨ੍ਹਾਂ ਨੂੰ ਧਮਕੀ ਭਰਿਆ ਫੋਨ ਆਇਆ ਸੀ ਅਤੇ ਉਸ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੁਲਸ ਨੂੰ ਵੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਹੁਣ ਜਿਸ ਤਰ੍ਹਾਂ ਗਲੀ ’ਚ ਸਿਰਫ ਉਨ੍ਹਾਂ ਦੇ ਘਰ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ, ਉਸ ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ’ਚ ਦਹਿਸ਼ਤ ਦਾ ਮਾਹੌਲ ਹੈ।
ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਵਾਰਦਾਤ ਨੂੰ ਲੈ ਕੇ ਪੂਰੇ ਇਲਾਕਾ ਵਾਸੀਆਂ ’ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਥਾਣਾ ਰਾਮਬਾਗ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਜਲਦ ਹੀ ਪੁਲਸ ਦੀ ਗ੍ਰਿਫਤ ’ਚ ਹੋਣਗੇ।
ਇਹ ਵੀ ਪੜ੍ਹੋ- ਕੁੜੀ ਦੇ ਰਿਸ਼ਤੇ ਲਈ ਮੁੰਡਾ ਦੇਖਣ ਗਿਆ ਸੀ ਪਰਿਵਾਰ, ਵਾਪਸ ਪਰਤੇ ਤਾਂ ਮੰਜ਼ਰ ਦੇਖ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e