ਗੈਂਗਸਟਰ ਗੋਲਡੀ ਬਰਾੜ ਦੇ ਨਾਂ ''ਤੇ ਮੰਗੀ 5 ਲੱਖ ਦੀ ਫਿਰੌਤੀ

06/18/2022 7:05:13 PM

ਅੰਮ੍ਰਿਤਸਰ (ਜਸ਼ਨ) : ਥਾਣਾ ਕੰਬੋ ਦੀ ਪੁਲਸ ਨੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਗੋਲਡੀ ਬਰਾੜ 'ਤੇ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜਸਬੀਰ ਸਿੰਘ ਵਾਸੀ ਵਡਾਲਾ ਭਿੱਟੇਵੱਡ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਇਕ ਵਿਦੇਸ਼ੀ ਫੋਨ ਨੰਬਰ ਤੋਂ ਉਸ ਦੇ ਮੋਬਾਇਲ 'ਤੇ ਫੋਨ ਆਇਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਗੋਲਡੀ ਬਰਾੜ ਹੈ ਤੇ ਉਸ ਨੇ ਮੇਰੇ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ। ਫਿਰੌਤੀ ਨਾ ਦੇਣ ਦੀ ਸੂਰਤ 'ਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : ਪੰਜਾਬ ਪੁਲਸ ਨੇ ਬਿਹਾਰ 'ਚ ਮਾਰਿਆ ਛਾਪਾ, ਇਕ ਹੋਰ ਗੈਂਗਸਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News