ਬੱਚਿਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ

Monday, Jan 25, 2021 - 12:13 PM (IST)

ਬੱਚਿਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)- ਇਥੋਂ ਦੇ ਇਕ ਪਿੰਡ ਵਿਖੇ ਇਕ ਔਰਤ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੀੜਤਾਂ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲਸ ਨੇ ਮਾਮਲਾ ਵੀ ਦਰਜ ਕੀਤਾ ਹੈ। ਥਾਣਾ ਸਦਰ ਦੇ ਐੱਸ.ਐੱਚ.ਓ. ਪ੍ਰੇਮ ਨਾਥ ਨੇ ਦੱਸਿਆ ਕਿ ਇਥੋਂ ਦੇ ਇਕ ਪਿੰਡ ਦੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਪਿੰਡ ਦੇ ਗੁਆਂਢੀ ਨੇ 22 ਜਨਵਰੀ ਦੀ ਰਾਤ ਨੂੰ ਉਸਨੂੰ ਡਰਾ ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ।

ਪੀੜਤਾ ਨੇ ਦੱਸਿਆ ਕਿ ਉਸਦੇ ਦੋ ਛੋਟੇ-ਛੋਟੇ ਬੱਚੇ ਹਨ। ਮੁਲਜ਼ਮ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸ ਕਰਕੇ ਉਹ ਡਰ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ, ਜਿਸ ਤੋਂ ਬਾਅਦ ਉਸਨੇ ਇਹ ਗੱਲ ਆਪਣੇ ਘਰਦਿਆਂ ਨੂੰ ਦੱਸੀ, ਜਿਨ੍ਹਾਂ ਹੁਣ ਥਾਣੇ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਐੱਸ.ਐੱਚ.ਓ. ਪ੍ਰੇਮ ਨਾਥ ਨੇ ਦੱਸਿਆ ਕਿ ਪੀੜ੍ਹਤ ਔਰਤ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News