ਹਵਸ ਦੇ ਭੁੱਖੇ ਦਰਿੰਦਿਆਂ ਨੇ ਲੁੱਟੀ ਵਿਦਿਆਰਥਣ ਦੀ ਇੱਜ਼ਤ, ਅਸ਼ਲੀਲ ਵੀਡੀਓ ਵੀ ਬਣਾਈ
Tuesday, Aug 11, 2020 - 09:24 AM (IST)

ਖੰਨਾ (ਜ.ਬ.) : ਸ਼ਹਿਰ ਦੀ ਇਕ 11ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਵਿਨੇ ਪਾਲ ਵਾਸੀ ਪਿੰਡ ਜੱਲਾ ਅਤੇ ਵਿੱਕੀ ਵਾਸੀ ਪਾਇਲ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਇਮਾਰਤ ਡਿਗਣ ਕਾਰਨ ਵੱਡਾ ਹਾਦਸਾ, ਦੂਰ ਤੱਕ ਗੂੰਜੀ ਜ਼ੋਰਦਾਰ ਧਮਾਕੇ ਦੀ ਆਵਾਜ਼
ਸ਼ਿਕਾਇਤ ਕਰਤਾ ਅਨੁਸਾਰ ਉਹ 11ਵੀਂ ਜਮਾਤ ਦੀ ਵਿਦਿਆਰਥਣ ਹੈ। ਉਹ ਘਟਨਾ ਵਾਲੇ ਦਿਨ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਰਸਤੇ ’ਚ ਉਕਤ ਮੁਲਜ਼ਮ ਉਸਨੂੰ ਕਾਰ ’ਚ ਮਿਲੇ। ਉਸ ਨੂੰ ਪਹਿਲਾਂ ਮੋਬਾਇਲ ਨੰਬਰ ਦਿੱਤਾ ਗਿਆ ਅਤੇ ਬਾਅਦ 'ਚ ਕਥਿਤ ਦੋਸ਼ੀ ਉਸ ਨੂੰ ਇਕ ਘਰ ’ਚ ਲੈ ਗਏ ਅਤੇ ਦੋਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਸ਼ਰਾਬ ਕਾਂਡ : ਚੌਥੇ ਦਿਨ ਚੰਡੀਗੜ੍ਹ ਦੀਆਂ ਸੜਕਾਂ 'ਤੇ ਉਤਰਿਆ 'ਅਕਾਲੀ ਦਲ', ਪ੍ਰਦਰਸ਼ਨ ਜਾਰੀ
ਇਸ ਦੌਰਾਨ ਉਨ੍ਹਾਂ ਨੇ ਕੁੜੀ ਦੀ ਅਸ਼ਲੀਲ ਵੀਡੀਓ ਵੀ ਬਣਾਈ ਅਤੇ ਕਿਸੇ ਨੂੰ ਦੱਸਣ ’ਤੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ। ਲੜਕੀ ਨੇ ਪਰਿਵਾਰ ਨਾਲ ਗੱਲ ਕੀਤੀ ਅਤੇ ਉਸ ਦੇ ਬਾਅਦ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ। ਐੱਸ. ਐੱਚ. ਓ. ਪਾਇਲ ਕਰਨੈਲ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਥਿਤ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਪਰਿਵਾਰ ਨੇ ਰੱਜ ਕੇ ਕੱਢੀ ਭੜਾਸ