ਤਪਾ ਪੁਲਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Sunday, Nov 29, 2026 - 03:08 PM (IST)

ਤਪਾ ਪੁਲਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਤਪਾ ਮੰਡੀ (ਸ਼ਾਮ ਗਰਗ): ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਤਪਾ ਪੁਲਸ ਨੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 35 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਤਾਜੋ ਕੈਂਚੀਆਂ ਵਿਖੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਛਾਪੇਮਾਰੀ ਕਰਕੇ ਗੋਰਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਤਾਜੋਕੇ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਉਸ ਕੋਲੋਂ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਪਈਆਂ 35 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Anmol Tagra

Content Editor

Related News