ਜਬਰ-ਜ਼ਿਨਾਹ ਦੇ ਮਾਮਲੇ ’ਚ ਭਗੌੜਾ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ

02/26/2022 3:57:16 PM

ਮੋਗਾ (ਆਜ਼ਾਦ) : ਭਗੌੜੇ ਦੋਸ਼ੀਆਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਧਰਮਕੋਟ ਪੁਲਸ ਨੇ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਉਰਫ ਰੌਣੀ ਨਿਵਾਸੀ ਜ਼ੀਰਾ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਰੌਣੀ ਦੇ ਖ਼ਿਲਾਫ ਧਰਮਕੋਟ ਪੁਲਸ ਵੱਲੋਂ 21 ਨਵੰਬਰ 2018 ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਕਤ ਮਾਮਲੇ ਵਿਚ ਕਥਿਤ ਦੋਸ਼ੀ ਪੁਲਸ ਦੇ ਕਾਬੂ ਨਹੀਂ ਸੀ ਆ ਰਿਹਾ, ਜਿਸ ਨੂੰ ਗੁਪਤ ਸੂਚਨਾਂ ਦੇ ਆਧਾਰ ’ਤੇ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵੱਲੋਂ ਕਥਿਤ ਦੋਸ਼ੀ ਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।


Gurminder Singh

Content Editor

Related News