ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

01/17/2018 4:18:41 PM

ਬਟਾਲਾ/ਫਤਿਹਗੜ੍ਹ ਚੂੜੀਆਂ (ਬੇਰੀ, ਬਿਕਰਮਜੀਤ, ਸਾਰੰਗਲ) - ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਗੁਰਜੀਤ ਕੌਰ ਤੇ ਏ. ਐੱਸ. ਆਈ ਸਕੱਤਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ 15 ਸਾਲਾ ਨਾਬਾਲਿਗਾ ਪ੍ਰਿਆ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲਿਖਵਾਇਆ ਹੈ ਕਿ ਨੌਜਵਾਨ ਪ੍ਰਭਜੋਤ ਸਿੰਘ ਚਾਹਲ ਪੁੱਤਰ ਰਜਿੰਦਰ ਸਿੰਘ ਵਾਸੀ ਕਾਲਾ ਅਫਗਾਨਾ ਉਸ ਨੂੰ ਵਰਗਲਾ ਕੇ ਕਿਸੇ ਅਣਦੱਸੀ ਥਾਂ 'ਤੇ ਲੈ ਗਿਆ ਜਿਥੇ ਉਸਦੀ ਮਰਜ਼ੀ ਤੋਂ ਬਿਨ੍ਹਾਂ ਉਸ ਨਾਲ ਜ਼ਬਰਦਸਤੀ ਜਬਰ ਜ਼ਨਾਹ ਕੀਤਾ ਅਤੇ ਨਾਲ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਪ੍ਰਿਆ ਦੇ ਬਿਆਨਾਂ ਦੇ ਆਧਾਰ 'ਤੇ ਪ੍ਰਭਜੋਤ ਸਿੰਘ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਧਾਰਾ 376, 363, 365, 366-ਏ, 506 ਆਈ. ਪੀ. ਸੀ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਨੌਜਵਾਨ ਦੀ ਪੁਲਸ ਵਲੋਂ ਤਲਾਸ਼ ਜਾਰੀ ਹੈ।


Related News