ਬਲਾਤਕਾਰ ਮਾਮਲੇ ''ਚ ਪਾਸਟਰ ਜਸ਼ਨ ਗਿੱਲ ਪੰਜ ਦਿਨ ਦੇ ਪੁਲਸ ਰਿਮਾਂਡ ''ਤੇ
Wednesday, Apr 09, 2025 - 05:28 PM (IST)
 
            
            ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਬਹੁ-ਚਰਚਿਤ ਬਲਾਤਕਾਰ ਮਾਮਲੇ ਵਿਚ ਪਾਸਟਰ ਜਸ਼ਨ ਗਿੱਲ ਵੱਲੋਂ ਅੱਜ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ। ਦੱਸ ਦਈਏ ਕਿ ਜੁਲਾਈ 2023 ਦੇ ਮਾਮਲੇ ਵਿਚ ਬੀ. ਸੀ. ਏ. ਦੀ ਇੱਕ ਵਿਦਿਆਰਥਣ ਨਾਲ ਪਾਸਟਰ ਵੱਲੋਂ ਵਾਰ-ਵਾਰ ਜਬਰ-ਜ਼ਿਨਾਹ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਦਾ ਗਰਭਪਾਤ ਕਰਵਾਇਆ ਗਿਆ ਜਿਸ ਦੌਰਾਨ ਇਨਫੈਕਸ਼ਨ ਫੈਲਣ ਨਾਲ ਲੜਕੀ ਦੀ ਮੌਤ ਹੋ ਗਈ ਸੀ। ਪੁਲਸ ਵੱਲੋਂ ਉਦੋਂ ਹੀ ਮਾਮਲਾ ਦਰਜ ਕੀਤਾ ਗਿਆ ਸੀ ਪਰ ਪਾਸਟਰ ਜਸ਼ਨ ਫਰਾਰ ਹੋ ਗਿਆ ਸੀ। ਹੁਣ ਜਦੋਂ ਮਾਮਲਾ ਫਿਰ ਤੋਂ ਉਛਲਿਆ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਾਸਟਰ ਦੇ ਭਰਾ ਨੂੰ ਅਤੇ ਉਸ ਦੀ ਭੈਣ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰਕੇ ਪਾਸਟਰ ਨੂੰ ਪਨਾਹ ਦੇਣ ਦਾ ਦੋਸ਼ ਲਗਾ ਕੇ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : 12 ਅਪ੍ਰੈਲ ਨੂੰ ਲੈ ਕੇ ਹੋਇਆ ਐਲਾਨ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ
ਪੁਲਸ ਦੇ ਲਗਾਤਾਰ ਵੱਧ ਰਹੇ ਦਬਾਅ ਕਾਰਨ ਅੱਜ ਪਾਸਟਰ ਜਸ਼ਨ ਮਸੀਹ ਵੱਲੋਂ ਗੁਰਦਾਸਪੁਰ ਦੀ ਮਾਣਯੋਗ ਸੀ. ਜੇ. ਐੱਮ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ। ਜਿੱਥੇ ਮਾਣਯੋਗ ਅਦਾਲਤ ਵੱਲੋਂ ਦੀਨਾਨਗਰ ਪੁਲਸ ਨੂੰ ਉਸ ਦਾ ਪੰਜ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ ਅਤੇ ਪੰਜ ਦਿਨ ਬਾਅਦ ਮੁੜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            