ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਖਿਲਾਫ ਮਾਮਲਾ ਦਰਜ

Monday, Feb 10, 2020 - 04:20 PM (IST)

ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਖਿਲਾਫ ਮਾਮਲਾ ਦਰਜ

ਜਲਾਲਾਬਾਦ (ਨਿਖੰਜ, ਜਤਿੰਦਰ, ਬਜਾਜ) : ਥਾਣਾ ਸਦਰ ਦੀ ਪੁਲਸ ਵੱਲੋਂ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਜਲਾਲਾਬਾਦ ਦੀ ਮਹਿਲਾ ਥਾਣੇਦਾਰ ਰਮਨਦੀਪ ਕੌਰ ਨੇ ਦੱਸਿਆ ਕਿ ਨਾਬਾਲਗ ਲੜਕੀ ਉਮਰ ਲਗਭਗ 16 ਸਾਲ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਬੀਤੀ 29 ਜਨਵਰੀ ਦੀ ਸ਼ਾਮ ਨੂੰ ਕਰੀਬ 7 ਵਜੇ ਹਰਭਜਨ ਸਿੰਘ ਉਰਫ ਬੱਗੂ ਪੁੱਤਰ ਸਤਨਾਮ ਸਿੰਘ ਮੋਟਰਸਾਈਕਲ 'ਤੇ ਆਇਆ ਅਤੇ ਉਸ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਖੇਤ ਵਾਲੀ ਮੋਟਰ 'ਤੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। 

ਪੁਲਸ ਨੇ ਪੀੜਤਾ ਦੇ ਬਿਆਨਾਂ ਦਾ ਆਧਾਰ 'ਤੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਸ ਮੁਤਾਬਕ ਪੀੜਤਾ ਦੇ ਬਿਆਨਾਂ 'ਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।


author

Gurminder Singh

Content Editor

Related News