ਪਹਿਲਾਂ ਜਬਰ-ਜ਼ਿਨਾਹ ਦੇ ਮਾਮਲੇ ’ਚ ਹੋਈ 20 ਸਾਲ ਦੀ ਕੈਦ, ਪੈਰੋਲ ’ਤੇ ਆ ਫਿਰ ਕੀਤਾ ਬਲਾਤਕਾਰ

11/12/2021 11:31:26 AM

ਚੰਡੀਗੜ੍ਹ (ਸੁਸ਼ੀਲ) : ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟਣ ਦੌਰਾਨ ਕੋਵਿਡ-19 ਕਾਰਨ ਪੈਰੋਲ ’ਤੇ ਬਾਹਰ ਆਏ ਦੋਸ਼ੀ ਕੈਦੀ ਨੇ ਵਿਆਹ ਦੇ ਨਾਂ ’ਤੇ ਇਕ ਨਾਬਾਲਗਾ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਨੀਮਾਜਰਾ ਥਾਣਾ ਪੁਲਸ ਨੇ ਦੋਸ਼ੀ ਕੈਦੀ ਨੂੰ 5 ਘੰਟਿਆਂ ਅੰਦਰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾ ਦਿੱਤਾ, ਜਿਸਦੀ ਪਛਾਣ ਮਨੀਮਾਜਰਾ ਸ਼ਾਂਤੀ ਨਗਰ ਦੇ ਰਹਿਣ ਵਾਲੇ 28 ਸਾਲਾ ਕੁਨਾਲ ਉਰਫ ਕੱਲੂ ਵਜੋਂ ਹੋਈ ਹੈ। ਮਨੀਮਾਜਰਾ ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਕੁਨਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਰਹਿੰਦੀ ਭਰਜਾਈ ਤੋਂ ਦੁਖੀ ਹੋ ਕੇ ਦਿਓਰ ਨੇ ਕੀਤੀ ਖ਼ੁਦਕੁਸ਼ੀ, 25 ਲੱਖ ਖਰਚ ਕੇ ਭੇਜੀ ਸੀ ਵਿਦੇਸ਼

ਜਬਰ-ਜ਼ਿਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਇਕ ਮਾਮਲੇ ਵਿਚ ਮਾਰਚ 2018 ਨੂੰ 20 ਸਾਲ ਦੀ ਸਜ਼ਾ ਸੁਣਾ ਚੁੱਕੀ ਹੈ ਪਰ ਕੋਵਿਡ ਕਾਰਨ ਮੁਲਜ਼ਮ 23 ਜੂਨ ਤੋਂ 26 ਨਵੰਬਰ 2021 ਤਕ ਪੈਰੋਲ ’ਤੇ ਬਾਹਰ ਆਇਆ ਸੀ। ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ’ਤੇ ਹਮਲਾ, ਚੱਲੀਆਂ ਗੋਲ਼ੀਆਂ

ਨਾਬਾਲਗਾ ਨੂੰ ਦਿੱਤਾ ਵਿਆਹ ਦਾ ਝਾਂਸਾ
ਮਨੀਮਾਜਰਾ ਨਿਵਾਸੀ ਜਨਾਨੀ ਨੇ ਆਪਣੀ 15 ਸਾਲਾ ਨਾਬਾਲਗ ਧੀ ਨਾਲ ਹੋਏ ਜਬਰ-ਜ਼ਿਨਾਹ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਉਸ ਦੀ ਬੇਟੀ 10 ਨਵੰਬਰ ਨੂੰ ਸਵੇਰੇ 9 ਵਜੇ ਘਰੋਂ ਬਿਨਾਂ ਦੱਸੇ ਚਲੀ ਗਈ ਸੀ। ਕਾਫ਼ੀ ਦੇਰ ਤਕ ਬੇਟੀ ਦੇ ਘਰ ਨਾ ਆਉਣ ’ਤੇ ਲੜਕੀ ਦੀ ਮਾਂ ਨੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਕੁਨਾਲ ਉਰਫ ਕੱਲੂ ਨਿਵਾਸੀ ਸ਼ਾਂਤੀ ਨਗਰ, ਮਨੀਮਾਜਰਾ ਉਸਦੀ ਬੇਟੀ ਨੂੰ ਵਿਆਹ ਕਰਨ ਦੇ ਨਾਂ ’ਤੇ ਵਰਗਲਾ ਕੇ ਲੈ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਮਾਮਲੇ ਦੀ ਸੂਚਨਾ ਤੁਰੰਤ ਮਨੀਮਾਜਰਾ ਥਾਣਾ ਪੁਲਸ ਨੂੰ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਮਨੀਮਾਜਰਾ ਐੱਸ. ਐੱਚ. ਓ. ਨੀਰਜ ਸ਼ਰਮਾ ਦੇ ਨਿਰਦੇਸ਼ਾਂ ’ਤੇ ਤੁਰੰਤ ਸਪੈਸ਼ਲ ਟੀਮ ਗਠਿਤ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਪੁਲਸ ਟੀਮ ਨੇ ਅਗਵਾ ਕਰ ਕੇ ਲਿਜਾਈ ਗਈ ਨਾਬਾਲਗਾ ਨੂੰ 5 ਘੰਟਿਆਂ ਦੇ ਅੰਦਰ ਲੱਭ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਵਿਚ ਪੁਲਸ ਨੇ ਨਾਬਾਲਗਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ 19 ਸਾਲਾ ਮੁਟਿਆਰ ਦੀ ਮੌਤ, ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh