ਜਬਰ-ਜ਼ਨਾਹ ਦੇ ਦੋਸ਼ ''ਚ ਇਕ ਔਰਤ ਸਮੇਤ 3 ਨਾਮਜ਼ਦ

Friday, Mar 16, 2018 - 05:47 PM (IST)

ਜਬਰ-ਜ਼ਨਾਹ ਦੇ ਦੋਸ਼ ''ਚ ਇਕ ਔਰਤ ਸਮੇਤ 3 ਨਾਮਜ਼ਦ

ਫਿਰੋਜ਼ਪੁਰ (ਕੁਮਾਰ) : ਥਾਣਾ ਕੁਲਗੜ੍ਹੀ ਦੀ ਪੁਲਸ ਨੇ ਜਬਰ-ਜ਼ਨਾਹ ਦੇ ਦੋਸ਼ ਵਿਚ ਇਕ ਔਰਤ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਏ.ਐੱਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾ ਵਿਚ ਦੋਸ਼ ਲਗਾਇਆ ਕਿ ਉਸਦੀ ਮਾਸੀ ਕੰਤੋ ਉਸਨੂੰ 7 ਵਜੇ ਸ਼ਾਮ ਨੂੰ ਆਵਾਜ਼ ਮਾਰ ਕੇ ਆਪਣੇ ਘਰ ਲੈ ਗਈ, ਜਿਥੇ ਹਰਨੇਕ ਸਿੰਘ ਤੇ ਗੁਰਮੇਜ ਸਿੰਘ ਮੋਜੂਦ ਸਨ।
ਪੀੜਤ ਅਨੁਸਾਰ ਕੰਤੋ ਨੇ ਉਸ ਨੂੰ ਪੀਣ ਲਈ ਪਾਣੀ ਦਿੱਤਾ ਤੇ ਪਾਣੀ ਪੀਣ ਤੋਂ ਬਾਅਦ ਉਹ ਬੇਹੋਸ਼ ਹੋ ਗਈ ਅਤੇ ਹਰਨੇਕ ਸਿੰਘ ਨੇ ਕੰਤੋ ਤੇ ਗੁਰਮੇਜ ਦੀ ਮਦਦ ਨਾਲ ਉਸ ਨਾਲ ਜਬਰ-ਜ਼ਨਾਹ ਕੀਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।


Related News