ਜਬਰ-ਜ਼ਨਾਹ ਦੇ ਦੋਸ਼ ''ਚ 3 ਨਾਮਜ਼ਦ
Thursday, Jun 29, 2017 - 12:17 AM (IST)
ਫਿਰੋਜ਼ਪੁਰ(ਮਨਦੀਪ, ਆਵਲਾ)—ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ 3 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਮੁੱਖ ਅਫਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੋਸ਼ ਲਾਇਆ ਕਿ ਗੁਰਮੇਜ ਸਿੰਘ ਉਸਦੇ ਪਤੀ ਨੂੰ ਬਹਾਨੇ ਨਾਲ ਘਰੋਂ ਬਾਹਰ ਬੁਲਾ ਕੇ ਲੈ ਗਿਆ ਤੇ ਉਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਘਰ ਵਿਚ ਇਕੱਲੀ ਦੇਖ ਕੇ ਬੁੱਗਰ ਸਿੰਘ ਤੇ ਫਕੀਰ ਚੰਦ ਨੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕੀਤਾ। ਉਨ੍ਹਾਂ ਦੱਸਿਆ ਕਿ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਨਾਮਜ਼ਦ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।