ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ''ਚ 2 ਨਾਮਜ਼ਦ
Tuesday, Jul 11, 2017 - 03:06 AM (IST)
ਬਠਿੰਡਾ(ਸੁਖਵਿੰਦਰ)-ਕੈਂਟ ਪੁਲਸ ਨੇ ਇਕ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਛੇੜਛਾੜ ਕਰਨ ਤੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ 'ਚ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਇਕ ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਘਰ ਨਜ਼ਦੀਕ ਕੰਮਕਾਜ ਲਈ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਰੋਹੀ ਵਾਸੀ ਭੰਮੇ ਕਲਾਂ ਅਤੇ ਸੁਖਪੀ੍ਰਤ ਸਿੰਘ ਵਾਸੀ ਸਿਰਸਾ ਕਾਰ ਸਵਾਰਾਂ ਨੇ ਉਸ ਨੂੰ ਘੇਰ ਲਿਆ ਤੇ ਨਾਲ ਜਾਣ ਲਈ ਕਿਹਾ, ਜਦੋਂ ਉਸ ਨੇ ਮੁਲਜ਼ਮਾਂ ਨਾਲ ਜਾਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਜ਼ਬਰਦਸਤੀ ਉਸ ਨੂੰ ਆਪਣੀ ਕਾਰ 'ਚ ਬਿਠਾ ਲਿਆ। ਇਸ ਤੋਂ ਬਾਅਦ ਉਹ ਦੋਵਾਂ ਨੇ ਉਸ ਨਾਲ ਛੇੜਛਾੜ ਕੀਤੀ। ਇਸ ਤੋਂ ਇਲਾਵਾ ਉਸ ਨਾਲ ਜਬਰ-ਜ਼ਨਾਹ ਕਰਨ ਦੀ ਵੀ ਕੋਸ਼ਿਸ਼ ਕੀਤੀ ਤੇ ਰੌਲਾ ਪਾਉਣ 'ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਉਕਤ ਦੋਵਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
