ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ''ਚ ਇਕ ਨਾਮਜ਼ਦ

Saturday, Oct 21, 2017 - 01:21 AM (IST)

ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ''ਚ ਇਕ ਨਾਮਜ਼ਦ

ਫਿਰੋਜ਼ਪੁਰ(ਕੁਮਾਰ)-ਕਥਿਤ ਰੂਪ ਵਿਚ 16 ਸਾਲ ਦੀ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਪੁਲਸ ਨੇ ਸਰਬਜੀਤ ਉਰਫ ਸੱਬੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਇਕ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਸਰਬਜੀਤ ਉਸ ਨੂੰ ਘਰ ਵਿਚ ਇਕੱਲੀ ਦੇਖ ਕੇ ਆ ਗਿਆ ਅਤੇ ਜ਼ਬਰਦਸਤੀ ਮੋਟਰਸਾਈਕਲ 'ਤੇ ਬਿਠਾ ਕੇ ਇਕ ਇੱਟਾਂ ਦੇ ਭੱਠੇ 'ਤੇ ਲੈ ਗਿਆ, ਜਿਥੇ ਉਸ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਸ਼ਿਕਾਇਤਕਰਤਾ ਦੇ ਅਨੁਸਾਰ ਜਦ ਉਸ ਦਾ ਭਰਾ ਅਤੇ ਭਾਬੀ ਉਸ ਦੀ ਤਲਾਸ਼ ਕਰਦੇ ਭੱਠੇ 'ਤੇ ਆਏ ਤਾਂ ਸਰਬਜੀਤ ਉਰਫ ਸੱਬੀ ਉਨ੍ਹਾਂ ਨੂੰ ਦੇਖ ਕੇ ਭੱਜ ਗਿਆ।


Related News