ਨਾਬਾਲਗਾ ਨਾਲ ਕੀਤਾ ਜਬਰ-ਜ਼ਨਾਹ
Wednesday, Oct 25, 2017 - 07:02 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਅਤੇ ਡਰਾ ਕੇ ਉਸ ਤੋਂ ਪੈਸੇ ਵਸੂਲਣ 'ਤੇ ਇਕ ਵਿਅਕਤੀ 'ਤੇ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣੇਦਾਰ ਅਮਨਦੀਪ ਕੌਰ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜਨਾਲ ਉਸ ਨਾਲ ਜਬਰ-ਜ਼ਨਾਹ ਕਰਦਾ ਸੀ ਅਤੇ ਡਰਾ ਕੇ ਉਸ ਕੋਲੋਂ 50,000 ਰੁ. ਵੀ ਲੈ ਲਏ। ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਵਿਰੁੱਧ ਕਈ ਧਾਰਾਵਾਂ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ।
