ਮਤਰੇਏ ਪਿਉ ਵੱਲੋਂ ਜਬਰ-ਜ਼ਨਾਹ, ਮਾਮਲਾ ਦਰਜ

Tuesday, Oct 31, 2017 - 01:25 AM (IST)

ਫਿਰੋਜ਼ਪੁਰ(ਕੁਮਾਰ,ਆਵਲਾ,ਭੀਮ)-ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਇਕ 16 ਸਾਲ ਦੀ ਲੜਕੀ ਦੇ ਬਿਆਨਾਂ 'ਤੇ ਕਥਿਤ ਰੂਪ 'ਚ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਮਤਰੇਏ ਪਿਉ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਦੇ ਐੱਸ. ਐੱਚ. ਓ. ਨਵੀਨ ਕੁਮਾਰ ਨੇ ਦੱਸਿਆ ਕਿ ਕਥਿਤ ਰੂਪ 'ਚ ਮਤਰੇਏ ਪਿਉ ਵੱਲੋਂ ਜਬਰ-ਜ਼ਨਾਹ ਕਰਨ ਸਬੰਧੀ ਨਾਬਾਲਿਗਾ ਨੇ ਪੁਲਸ ਅਧਿਕਾਰੀਆਂ ਨੂੰ ਫੋਨ 'ਤੇ ਸੂਚਨਾ ਦਿੱਤੀ ਸੀ ਅਤੇ ਉਸ ਦਾ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੌਰ (ਕਾਲਪਨਿਕ ਨਾਂ) ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਲਿਖਿਆ ਹੈ ਕਿ ਉਸ ਦੇ ਜਨਮ ਤੋਂ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਨੇ ਸਾਲ 2008 'ਚ ਹਜ਼ਾਰਾ ਸਿੰਘ ਵਾਸੀ ਪਿੰਡ ਡਲੀਰੀ ਨਾਲ ਵਿਆਹ ਕਰ ਲਿਆ ਸੀ। ਪੀੜਤ ਅਨੁਸਾਰ 23 ਅਕਤੂਬਰ 2017 ਨੂੰ ਜਦੋਂ ਉਸ ਦੀ ਮਾਂ ਡਿਊਟੀ 'ਤੇ ਗਈ ਸੀ ਅਤੇ ਛੋਟਾ ਭਰਾ ਸਕੂਲ ਪੇਪਰ ਦੇਣ ਗਿਆ ਹੋਇਆ ਸੀ। ਉਸ ਨੂੰ ਸਕੂਲ ਤੋਂ ਛੁੱਟੀ ਸੀ ਤਾਂ ਘਰ 'ਚ ਇਕੱਲੀ ਦੇਖ ਕੇ ਉਸ ਦੇ ਮਤਰੇਏ ਬਾਪ ਨੇ ਘਰ ਦੀ ਕੁੰਡੀ ਲਾ ਦਿੱਤੀ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News