ਅਧਖੜ ਵਿਅਕਤੀ ਨੇ ਕੀਤਾ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ

11/18/2017 2:44:38 AM

ਸਰਦੂਲਗੜ੍ਹ(ਚੋਪੜਾ)-ਇਲਾਕੇ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਅਧਖੜ ਵਿਅਕਤੀ ਵੱਲੋਂ 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਕੱਲ ਸ਼ਾਮ ਨੂੰ ਉਹ ਕੰਮ ਤੋਂ ਬਾਹਰ ਗਿਆ ਹੋਇਆ ਸੀ ਤੇ ਸਵੇਰੇ ਵਾਪਸ ਆਉਂਦੇ ਹੀ ਉਸ ਦੀ ਪਤਨੀ ਨੇ ਦੱਸਿਆ ਕਿ ਉਸ ਦੀ 8 ਸਾਲ ਦੀ ਬੱਚੀ ਆਪਣੀ ਸਹੇਲੀ ਦੇ ਨਾਲ ਖੇਡਣ ਗਈ ਸੀ ਕਿ ਰਾਜਾ ਰਾਮ ਪੁੱਤਰ ਚੈਨਾ ਰਾਮ ਨੇ ਉਸ ਨੂੰ ਕਮਰੇ 'ਚ ਬੰਦ ਕਰ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਬੱਚੀ ਨੇ ਰੋਂਦੇ ਹੋਏ ਉਸ ਦੇ ਨਾਲ ਹੋਈ ਘਟਨਾ ਬਾਰੇ ਦੱਸਿਆ, ਜਿਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੇ ਬਿਆਨ 'ਤੇ ਆਧਾਰ 'ਤੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।


Related News