ਜਬਰ-ਜ਼ਨਾਹ ਕਰਨ ਦੀ ਕੀਤੀ ਕੋਸ਼ਿਸ਼, 3 ਨਾਮਜ਼ਦ
Sunday, Jan 21, 2018 - 01:02 AM (IST)
ਗੁਰੂਹਰਸਹਾਏ(ਆਵਲਾ)-ਘਰ 'ਚ ਦਾਖਲ ਹੋ ਕੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 3 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ਪੀੜਤ ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ 'ਚ ਦੋਸ਼ ਲਾਇਆ ਕਿ ਨਾਮਜ਼ਦ ਵਿਅਕਤੀ ਕੰਧ ਟੱਪ ਕੇ ਘਰ 'ਚ ਦਾਖਲ ਹੋਏ, ਜਿਨ੍ਹਾਂ 'ਚੋਂ ਬਬਲਾ ਖੁੱਲ੍ਹਰ ਨੇ ਆਪਣੇ ਸਾਥੀਆਂ ਸੁਰਿੰਦਰ ਕੁਮਾਰ ਤੇ ਸੰਜੀਵ ਕੁਮਾਰ ਦੀ ਮਦਦ ਨਾਲ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
