ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ''ਚ 2 ਨਾਮਜ਼ਦ

02/13/2018 4:06:49 AM

ਬਠਿੰਡਾ(ਸੁਖਵਿੰਦਰ)-ਮੋੜ ਪੁਲਸ ਨੇ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ਾਂ 'ਚ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਣੋ (ਕਾਲਪਨਿਕ ਨਾਂ) 15 ਸਾਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਘਰ ਵਿਚ ਇਕੱਲੀ ਕੰਮ ਕਰ ਰਹੀ ਸੀ ਕਿ ਇਸ ਦੌਰਾਨ ਪਾਲੀ ਸਿੰਘ ਅਤੇ ਸਤਨਾਮ ਸਿੰਘ ਵਾਸੀ ਮੋੜ ਕਲਾਂ ਮੌਕਾ ਪਾ ਕੇ ਉਸ ਦੇ ਘਰ ਅੰਦਰ ਦਾਖਲ ਹੋ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਗੱਲਾਂ ਵਿਚ ਫਸਾ ਲਿਆ ਅਤੇ ਉਸ ਨੂੰ ਇਕ ਅਣਪਛਾਤੀ ਜਗ੍ਹਾ 'ਤੇ ਲੈ ਗਏ। ਉਸ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਖਿਲਾਫ਼ ਪ੍ਰੋਡਕਸ਼ਨ ਆਫ਼ ਸੈਕਸੁਅਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News