ਜਬਰ-ਜ਼ਨਾਹ ਦੇ ਮਾਮਲੇ ਦੀ ਜਾਂਚ ਕਰਨ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

Wednesday, Feb 14, 2018 - 12:05 AM (IST)

ਜਬਰ-ਜ਼ਨਾਹ ਦੇ ਮਾਮਲੇ ਦੀ ਜਾਂਚ ਕਰਨ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਅਬੋਹਰ(ਸੁਨੀਲ)—ਪੰਜਾਬ ਹਰਿਆਣਾ ਹਾਈ ਕੋਰਟ ਵਿਚ ਨਾਬਾਲਗ ਲੜਕੀ ਦੇ ਪਿਤਾ ਭੂਪਰਾਮ ਵਾਸੀ ਸੀਤੋ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਦੀ ਧੀ ਨੂੰ ਕਾਲੂ ਰਾਮ ਪੁੱਤਰ ਕੇਸਰਾ ਰਾਮ ਵਾਸੀ ਦੌਲਤਪੁਰਾ ਵਿਆਹ ਦਾ ਝਾਂਸਾ ਦੇ ਕੇ ਭੱਜਾ ਕੇ ਲੈ ਗਿਆ ਹੈ ਅਤੇ ਪੁਲਸ ਇਸ ਮਾਮਲੇ ਵਿਚ ਨਾ ਤਾਂ ਕੋਈ ਕਾਰਵਾਈ ਕਰ ਰਹੀ ਹੈ ਤੇ ਨਾ ਹੀ ਉਸ ਦੀ ਧੀ ਨੂੰ ਬਰਾਮਦ ਕਰ ਰਹੀ ਹੈ। ਥਾਣਾ ਬਹਾਵਵਾਲਾ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਲੂ ਰਾਮ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਸ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿਚ ਨਾਕਾਮ ਹੋ ਚੁੱਕੀ ਸੀ। ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਚੰਡੀਗੜ੍ਹ ਨੂੰ ਸੌਂਪ ਦਿੱਤੀ। ਕ੍ਰਾਈਮ ਬ੍ਰਾਂਚ ਦੀ ਇੰਸਪੈਕਟਰ ਸੁਮਨ ਕੁਮਾਰੀ ਆਪਣੀ ਟੀਮ ਨਾਲ ਅਬੋਹਰ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪਤਾ ਲੱਗਾ ਹੈ ਕਿ ਥਾਣਾ ਬਹਾਵਵਾਲਾ ਪੁਲਸ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਤੇ ਲੜਕੀ ਦੇ 164 ਦੇ ਬਿਆਨ ਅਦਾਲਤ ਵਿਚ ਕਲਮਬੱਧ ਕਰਵਾ ਚੁੱਕੀ ਹੈ। ਹੁਣ ਇਸ ਮਾਮਲੇ ਵਿਚ ਨੌਜਵਾਨ ਦਾ ਨਾਰਕੋਟਿਕਸ ਟੈਸਟ ਕਰਵਾਉਣ ਦੀ ਇਜਾਜ਼ਤ ਲੈਣ ਲਈ ਕ੍ਰਾਈਮ ਬ੍ਰਾਂਚ ਦੀ ਮਹਿਲਾ ਇੰਸਪੈਕਟਰ ਸੁਮਨ ਕੁਮਾਰੀ ਨੇ ਮੈਡਮ ਸਤਵੀਰ ਕੌਰ ਦੀ ਅਦਾਲਤ ਵਿਚ ਪੇਸ਼ ਹੋ ਕੇ ਇਜਾਜ਼ਤ ਮੰਗੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ 14 ਫਰਵਰੀ ਨੂੰ ਤਲਬ ਕੀਤਾ ਹੈ ਅਤੇ ਨੌਜਵਾਨ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ। 


Related News