ਔਰਤ ਨਾਲ ਜਬਰ-ਜ਼ਨਾਹ ਕਰਨ ਸਬੰਧੀ ਪਰਚਾ

02/18/2018 2:03:28 AM

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਥਾਣਾ ਅਰਨੀਵਾਲਾ ਦੀ ਪੁਲਸ ਨੇ ਪਿੰਡ ਟਾਹਲੀਵਾਲਾ ਜੱਟਾਂ ਵਿਚ ਕਿੰਨੂਆਂ ਦੇ ਬਾਗ 'ਚ ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਸਬੰਧੀ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ 5 ਮਹੀਨੇ ਪਹਿਲਾਂ ਹੋ ਗਈ ਸੀ ਅਤੇ ਉਸ ਨੂੰ ਪਤਾ ਲੱਗਾ ਕਿ ਮਹਿੰਦੋ ਵਾਸੀ ਅਰਨੀਵਾਲਾ ਰਿਸ਼ਤੇ ਕਰਵਾਉਣ ਦਾ ਕੰਮ ਕਰਦੀ ਹੈ ਅਤੇ ਆਪਣੇ ਰਿਸ਼ਤੇ ਲਈ ਉਹ 14 ਫਰਵਰੀ ਨੂੰ ਅਰਨੀਵਾਲਾ ਆਈ ਤਾਂ ਮਹਿੰਦੋ ਨੇ ਕਿਹਾ ਕਿ ਜੋਗਿੰਦਰ ਸਿੰਘ ਅਤੇ ਅਜਮੇਰ ਸਿੰਘ ਦੋਵੇਂ ਵਾਸੀ ਅਰਨੀਵਾਲਾ ਤੈਨੂੰ ਇਕ ਘਰ ਪਿੰਡ ਟਾਹਲੀਵਾਲਾ ਜੱਟਾਂ ਵਿਚ ਵਿਖਾਉਣਗੇ ਅਤੇ ਸ਼ਾਮ ਲਗਭਗ 5 ਵਜੇ ਉਕਤ ਦੋਵੇਂ ਉਸ ਨੂੰ ਆਪਣੇ ਬੁਲਟ ਮੋਟਰਸਾਈਕਲ 'ਤੇ ਲੈ ਗਏ ਤੇ ਪਿੰਡ ਟਾਹਲੀਵਾਲਾ ਜੱਟਾਂ ਦੇ ਕਿੰਨੂਆਂ ਦੇ ਬਾਗ ਵਿਚ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਹੈ। 


Related News