ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲੇ ਦੋ ਵਿਅਕਤੀਆਂ ''ਤੇ ਕੇਸ ਦਰਜ
Friday, Mar 09, 2018 - 06:09 AM (IST)
ਲੁਧਿਆਣਾ(ਵਰਮਾ)-ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਰੇਖਾ ਰਾਣੀ (ਕਾਲਪਨਿਕ ਨਾਂ) ਨਿਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਅਮਨਦੀਪ ਸਿੰਘ ਨਿਵਾਸੀ ਪਿੰਡ ਲੰਡੇਕੇ, ਜ਼ਿਲਾ ਮੋਗਾ ਖਿਲਾਫ ਜਬਰ-ਜ਼ਨਾਹ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਚਰਨ ਕੌਰ ਨੇ ਦੱਸਿਆ ਕਿ ਜਬਰ-ਜ਼ਨਾਹ ਦੀ ਸ਼ਿਕਾਰ ਹੋਈ ਔਰਤ ਨੇ ਪੁਲਸ ਨੂੰ ਦੱਸਿਆ ਕਿ 2 ਸਾਲ ਪਹਿਲਾਂ ਉਸ ਦੀ ਦੋਸਤੀ ਅਮਨਦੀਪ ਸਿੰਘ ਨਾਲ ਫੇਸਬੁਕ 'ਤੇ ਹੋਈ ਸੀ। ਸਮੇਂ ਦੇ ਨਾਲ-ਨਾਲ ਇਹ ਦੋਸਤੀ ਪਿਆਰ 'ਚ ਬਦਲ ਗਈ। ਸਾਡੇ ਦੋਵਾਂ ਵਿਚ ਗੱਲਬਾਤ ਦਾ ਦੌਰ ਵਧਦਾ ਗਿਆ ਅਤੇ ਉਸ ਦੇ ਪਰਿਵਾਰ ਨੇ ਮੈਨੂੰ ਪਸੰਦ ਕਰ ਕੇ ਆਪਣੇ ਲੜਕੇ ਦੇ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ। ਹਰ ਵਾਰ ਜਲਦ ਵਿਆਹ ਕਰਨ ਦਾ ਝਾਂਸਾ ਦੇ ਕੇ ਅਮਨਦੀਪ ਨੇ ਮੇਰੇ ਨਾਲ ਕਈ ਵਾਰ ਜ਼ਬਰਦਸਤੀ ਕੀਤੀ, ਜਦੋਂ ਮੈਂ ਵਿਆਹ ਲਈ ਦਬਾਅ ਪਾਇਆ ਤਾਂ ਜਾਤੀਸੂਚਕ ਸ਼ਬਦ ਕਹਿੰਦੇ ਹੋਏ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਲੱਗਾ।
ਦੂਜੇ ਪਾਸੇ ਥਾਣਾ ਵੂਮੈਨ ਸੈੱਲ ਨੇ ਡਾ. ਸੁਨੀਤਾ ਕੌਰ (ਕਾਲਪਨਿਕ ਨਾਂ) ਨਿਵਾਸੀ ਵਿਸ਼ਵਕਰਮਾ ਕਾਲੋਨੀ ਦੀ ਸ਼ਿਕਾਇਤ 'ਤੇ ਪਵਨਦੀਪ ਸਿੰਘ ਨਿਵਾਸੀ ਦਸਮੇਸ਼ ਨਗਰ, ਗਿੱਲ ਰੋਡ ਖਿਲਾਫ ਰੇਪ ਦਾ ਕੇਸ ਦਰਜ ਕੀਤਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
