ਨਾਬਾਲਗ ਪੋਤੀ ਨਾਲ ਜਬਰ-ਜ਼ਨਾਹ ਕਰਨ ਵਾਲੇ ਦਾਦੇ ਨੂੰ ਭੇਜਿਆ ਜੇਲ

Saturday, Apr 28, 2018 - 01:26 AM (IST)

ਨਾਬਾਲਗ ਪੋਤੀ ਨਾਲ ਜਬਰ-ਜ਼ਨਾਹ ਕਰਨ ਵਾਲੇ ਦਾਦੇ ਨੂੰ ਭੇਜਿਆ ਜੇਲ

ਅਬੋਹਰ(ਸੁਨੀਲ)—ਥਾਣਾ ਖੂਈਆਂ ਸਰਵਰ ਦੇ ਸਹਾਇਕ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਨਾਬਾਲਗ ਪੋਤੀ ਨਾਲ ਜਬਰ-ਜ਼ਨਾਹ ਦੇ ਦੋਸ਼ੀ ਦਾਦਾ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਜੱਜ ਜਸਬੀਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ। ਜੱਜ ਨੇ ਉਸਨੂੰ ਜੇਲ ਭੇਜਣ ਦੇ ਹੁਕਮ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਦੋਸ਼ੀ ਨੂੰ ਪਹਿਲਾਂ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਅਦਾਲਤ ਨੇ ਰਿਮਾਂਡ ਤੋਂ ਬਾਅਦ ਮੁੜ ਤੋਂ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ।   


Related News