ਵਿਧਵਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ 1 ਨਾਮਜ਼ਦ
Tuesday, Jun 12, 2018 - 01:43 AM (IST)

ਅਬੋਹਰ(ਸੁਨੀਲ)–ਵਿਧਵਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਥਾਣਾ ਬਹਾਵਵਾਲਾ ਦੀ ਪੁਲਸ ਨੇ ਸੈਦਾਂਵਾਲੀ ਵਾਸੀ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ 35 ਸਾਲਾ ਵਿਧਵਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਪਿੰਡ ਸੈਦਾਂਵਾਲੀ ਵਾਸੀ ਸੰਦੀਪ ਕੁਮਾਰ ਉਸ ਨੂੰ ਵਿਆਹ ਕਰਨ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ ਇਕ ਸਾਲ ਤੱਕ ਜਬਰ-ਜ਼ਨਾਹ ਕਰਦਾ ਰਿਹਾ ਅਤੇ ਬਾਅਦ ’ਚ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ। ਉਸ ਨੇ ਇਸ ਗੱਲ ਦੀ ਸ਼ਿਕਾਇਤ ਪੁਲਸ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਸ ’ਤੇ ਥਾਣਾ ਬਹਾਵਵਾਲਾ ਦੀ ਪੁਲਸ ਨੇ ਪੀਡ਼ਤਾ ਦੇ ਬਿਆਨਾਂ ਦੇ ਆਧਾਰ ’ਤੇ ਸੰਦੀਪ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।