ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਕੀਤਾ ਜਬਰ-ਜ਼ਨਾਹ
Wednesday, Jul 04, 2018 - 05:57 AM (IST)

ਮੁੱਲਾਂਪੁਰ ਦਾਖਾ(ਕਾਲੀਆ)-ਥਾਣਾ ਦਾਖਾ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਨੌਜਵਾਨ ਵਿਰੁੱਧ ਕੇਸ ਦਰਜ ਕਰ ਕੇ ਉਸ ਦੀ ਭਾਲ ਅਾਰੰਭ ਕਰ ਦਿੱਤੀ ਹੈ। ਥਾਣਾ ਦਾਖਾ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਅਨੁਸਾਰ ਥਾਣੇ ਅਧੀਨ ਆਉਂਦੇ ਇਕ ਪਿੰਡ ਨੇ ਨੇ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਸ ਦੀ ਪੋਤੀ ਨੂੰ ਗੁਰਮੁਖ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੰਡੀ ਮੁੱਲਾਂਪੁਰ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਹੁਣ ਵਿਆਹ ਤੋਂ ਮੁਨਕਰ ਹੁੰਦਿਆਂ ਫਰਾਰ ਹੋ ਗਿਆ ਹੈ, ਜਦਕਿ ਉਸ ਦੀ ਪੋਤੀ ਨਾਬਾਲਗ ਹੈ। ਏ.ਐੱਸ.ਆਈ. ਜਗਦੀਸ਼ ਸਿੰਘ ਵੱਲੋਂ ਦੋਸ਼ੀ ਵਿਰੁੱਧ ਜ਼ੇਰੇ ਧਾਰਾ 363, 366 ਏ, 376 ਚਿਲਡਰਨ ਐਕਟ ਤਹਿਤ ਜਾਂਚ ਆਰੰਭ ਕਰ ਦਿੱਤੀ ਹੈ ਜਦਕਿ ਕਥਿਤ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।