ਦਿਮਾਗੀ ਤੌਰ ''ਤੇ ਪ੍ਰੇਸ਼ਾਨ ਲੜਕੀ ਨਾਲ 8 ਨੌਜਵਾਨਾਂ ਨੇ ਕੀਤਾ ਜਬਰ-ਜ਼ਨਾਹ

07/17/2018 6:26:24 AM

ਮਾਨਸਾ(ਜੱਸਲ)-ਦਿਮਾਗੀ ਤੌਰ 'ਤੇ ਪ੍ਰੇਸ਼ਾਨ ਇਕ 14 ਸਾਲਾ ਨਾਬਾਲਗ ਲੜਕੀ ਨਾਲ 8 ਨੌਜਵਾਨਾਂ ਵੱਲੋਂ ਇਕ ਔਰਤ ਦੀ ਮਦਦ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ-2 ਪੁਲਸ ਨੇ ਲੜਕੀ ਦਾ ਮੈਡੀਕਲ ਕਰਵਾ ਕੇ ਦੋਸ਼ੀ ਔਰਤ ਸਮੇਤ 9 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ 'ਚ ਮਿਹਨਤ ਮਜ਼ਦੂਰੀ ਕਰਨ ਵਾਲੀ ਇਕ ਵਿਧਵਾ ਔਰਤ ਨੇ ਥਾਣਾ ਸਿਟੀ-2 ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਨਾਬਾਲਗ ਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਉਸਨੂੰ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਤਿੰਨ ਨੌਜਵਾਨਾਂ ਨੇ ਉਸਨੂੰ ਇਕ ਘਰ 'ਚ ਬੁਲਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਫਿਰ ਹਫਤੇ ਬਾਅਦ ਦੋ ਹੋਰ ਨੌਜਵਾਨਾਂ ਨੇ ਉਸ ਨੂੰ ਸਟੇਡੀਅਮ 'ਚ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਤੇ ਅਗਲੇ ਹੀ ਦਿਨ ਦੋ ਹੋਰ ਨੌਜਵਾਨਾਂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ, ਜਦੋਂ ਕਿ ਪ੍ਰੀਤ ਨਗਰ 'ਚ ਰਹਿਣ ਵਾਲੀ ਅਮਨਦੀਪ ਕੌਰ ਨੇ ਇਕ ਅਣਪਛਾਤੇ ਨੌਜਵਾਨ ਨਾਲ ਉਸ ਨੂੰ ਭੇਜ ਦਿੱਤਾ। ਉਸ ਨੇ ਵੀ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਲੜਕੀ ਦੀ ਮਾਂ ਵੱਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਅਜੈ ਕੁਮਾਰ, ਚਾਹਤ ਗਰਗ, ਹੇਮੰਤ ਗਰਗ, ਗੁਰਦੀਪ ਸਿੰਘ, ਜਸਵੀਰ ਸਿੰਘ, ਗੁਰਦੀਪ, ਮਨਪ੍ਰੀਤ ਸਿੰਘ, ਮਨਦੀਪ ਕੌਰ ਤੇ ਇਕ ਹੋਰ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ 4 ਨੌਜਵਾਨਾਂ ਤੇ ਉਕਤ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਮੁਖੀ ਜਸਵੀਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।


Related News