ਮੰਦਬੁੱਧੀ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 1 ਨਾਮਜ਼ਦ
Wednesday, Jul 18, 2018 - 01:16 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)–ਇਕ 24 ਸਾਲਾਂ ਦੀ ਮੰਦਬੁੱਧੀ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਦਰਸ਼ਨ ਲਾਲ ਨੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪੀਡ਼ਤ ਲਡ਼ਕੀ ਦੇ ਭਰਾ ਨੇ ਦੋਸ਼ ਲਾਇਆ ਕਿ ਜਦ ਉਹ ਆਪਣੇ ਕੰਮਕਾਜ ਤੋਂ ਰੋਟੀ ਖਾਣ ਲਈ ਦੁਪਹਿਰ ਸਮੇਂ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਜੋਧਾ ਸਿੰਘ ਨਾਮੀ ਵਿਅਕਤੀ ਉਸ ਦੀ ਮੰਦਬੁੱਧੀ ਭੈਣ ਨਾਲ ਜਬਰ-ਜ਼ਨਾਹ ਕਰ ਰਿਹਾ ਸੀ, ਜੋ ਉਸ ਨੂੰ ਦੇਖ ਕੇ ਮੌਕਾ ਤੋਂ ਫਰਾਰ ਹੋ ਗਿਆ।