ਅੌਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 3 ’ਤੇ ਪਰਚਾ
Sunday, Aug 26, 2018 - 01:47 AM (IST)
ਜਲਾਲਾਬਾਦ, (ਸੇਤੀਆ, ਜਤਿੰਦਰ)–ਪੁਲਸ ਨੇ ਇਕ ਅੌਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 3 ਵਿਅਕਤੀਅਾਂ ’ਤੇ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀਡ਼ਤ ਅੌਰਤ ਨੇ ਦੱਸਿਆ ਕਿ ਬੀਤੇ ਦਿਨੀਂ 22 ਅਗਸਤ ਨੂੰ ਸ਼ਾਮ ਕਰੀਬ ਸਾਢੇ 5 ਵਜੇ ਜਦ ਉਹ ਘਰ ’ਚ ਇਕੱਲੀ ਸੀ ਤਾਂ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਮਰੇ ਵਾਲਾ, ਚੰਬਾ ਸਿੰਘ ਪੁੱਤਰ ਮਹਿੰਦਰ ਸਿੰਘ, ਬਲਬੀਰ ਸਿੰਘ ਪੁੱਤਰ ਸੁਰਜਨ ਸਿੰਘ ਵਾਸੀਆਨ ਨਜ਼ਦੀਕ ਹਨੂਮਾਨ ਮੰਦਰ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਤੇ ਫਰਾਰ ਹੋ ਗਏ।
