ਲੁਧਿਆਣਾ ਛੱਡਣ ਦੀ ਫਿਰਾਕ 'ਚ ਸਨ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕਰਨ ਵਾਲੇ 3 ਸਕੇ ਭਰਾ, ਗ੍ਰਿਫ਼ਤਾਰ

Tuesday, Aug 03, 2021 - 10:47 AM (IST)

ਲੁਧਿਆਣਾ ਛੱਡਣ ਦੀ ਫਿਰਾਕ 'ਚ ਸਨ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕਰਨ ਵਾਲੇ 3 ਸਕੇ ਭਰਾ, ਗ੍ਰਿਫ਼ਤਾਰ

ਲੁਧਿਆਣਾ (ਜ. ਬ.) : ਆਪਣੀ ਨਾਬਾਲਿਗ ਭੈਣ ਨਾਲ ਸਰੀਰਕ ਸਬੰਧ ਬਣਾ ਕੇ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ 3 ਭਰਾਵਾਂ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ 8ਵੀਂ ਜਮਾਤ ਦੀ ਵਿਦਿਆਰਥਣ ਪਿਛਲੇ ਡੇਢ ਸਾਲ ਤੋਂ ਲਾਕਡਾਊਨ ਦੇ ਦੌਰਾਨ ਆਪਣੇ ਤਿੰਨੇ ਭਰਾਵਾਂ ਦੀ ਹਵਸ ਦਾ ਸ਼ਿਕਾਰ ਹੁੰਦੀ ਆ ਰਹੀ ਸੀ।

ਇਹ ਵੀ ਪੜ੍ਹੋ : ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ 'ਬਲਵੰਤ ਰਾਮੂਵਾਲੀਆ' ਦਾ ਵੱਡਾ ਫ਼ੈਸਲਾ, ਧੀ ਨਾਲੋਂ ਤੋੜੇ ਸਾਰੇ ਸਬੰਧ

ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ.-2 ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੀੜਤ ਕੁੜੀ ਵੱਲੋਂ ਦੱਸੇ ਗਏ ਟਿਕਾਣਿਆਂ ’ਤੇ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ ਤਾਂ ਉਸ ਦੇ ਤਿੰਨੇ ਭਰਾ ਲੁਧਿਆਣਾ ਛੱਡ ਕੇ ਭੱਜਣ ਦੀ ਫਿਰਾਕ ਵਿਚ ਸਨ, ਜਿਨ੍ਹਾਂ ਨੂੰ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਬਰੋਟਾ ਰੋਡ ਤੋਂ ਦਬੋਚਿਆ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ 66 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੱਕਾ ਕਰਨ ਲਈ ਸਰਕਾਰ ਨੇ ਦਿੱਤੀ ਹਰੀ ਝੰਡੀ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਜੇ, ਵਿਨੇ, ਸੂਰਜ ਉਰਫ਼ ਬੰਟੀ ਪੁੱਤਰ ਦਸ਼ਰਥ ਪਿੰਡ ਬੋਗਨ ਜ਼ਿਲ੍ਹਾ ਬਕਸਰ (ਬਿਹਾਰ), ਹਾਲ ਵਾਸੀ ਗੁਰਮੁਖ ਸਿੰਘ ਦਾ ਵੇਹੜਾ ਗੁਰੂ ਗੋਬਿੰਦ ਸਿੰਘ ਨਗਰ ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਨੋਟ : ਪੰਜਾਬ 'ਚ ਵੱਧ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News