ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

Monday, Sep 02, 2024 - 10:39 AM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ (ਪ੍ਰੀਕਸ਼ਿਤ) : ਇੱਥੇ ਸੈਕਟਰ-31 ਥਾਣਾ ਖੇਤਰ ਵਿਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਨਾਬਾਲਗਾ ਨੂੰ ਉਸ ਸਮੇਂ ਹਵਸ ਦਾ ਸ਼ਿਕਾਰ ਬਣਾਇਆ, ਜਦੋਂ ਉਹ ਉਸ ਦੇ ਇੰਡਸਟ੍ਰੀਅਲ ਏਰੀਆ ਫੇਜ਼-2 ਦਫ਼ਤਰ ’ਚ ਖਾਣਾ ਖਾਣ ਪਹੁੰਚੀ ਸੀ।

ਨਾਬਾਲਗ ਦੀ ਦੋਸਤ ਸੌਣ ਲਈ ਪੌੜੀਆਂ ਤੋਂ ਹੇਠਾਂ ਚਲੀ ਗਈ ਅਤੇ ਉਹ ਇਕੱਲੀ ਰਹਿ ਗਈ। ਇਸ ਦਾ ਫ਼ਾਇਦਾ ਉਠਾਉਂਦੇ ਹੋਏ ਮੁਲਜ਼ਮ ਨੇ ਨਾਬਾਲਗ ਨਾਲ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਮਾਂ ਨੂੰ ਦੱਸਿਆ। ਮਾਮਲੇ ਦੀ ਸ਼ਿਕਾਇਤ ਨਾਬਾਲਗ ਦੀ ਮਾਂ ਨੇ ਪੁਲਸ ਨੂੰ ਦਿੱਤੀ ਹੈ।

ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਮੈਜਿਸਟ੍ਰੇਟ ਸਾਹਮਣੇ ਕਰਨ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ’ਚ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
 


author

Babita

Content Editor

Related News