ਮਰਹੂਮ ਵਿਧਾਇਕ ਦੀ ਧੀ ਦੀ ਇੱਜ਼ਤ ਲੁੱਟਣ ਵਾਲੇ ਪਿਓ-ਪੁੱਤ ਗ੍ਰਿਫਤਾਰ

Thursday, Apr 05, 2018 - 08:43 AM (IST)

ਮਰਹੂਮ ਵਿਧਾਇਕ ਦੀ ਧੀ ਦੀ ਇੱਜ਼ਤ ਲੁੱਟਣ ਵਾਲੇ ਪਿਓ-ਪੁੱਤ ਗ੍ਰਿਫਤਾਰ

ਮਾਨਸਾ : ਹਲਕਾ ਜੋਗਾ ਤੋਂ ਮਰਹੂਮ ਵਿਧਾਇਕ ਸੁਰਜਨ ਸਿੰਘ ਦੀ ਧੀ ਦੀ ਇੱਜ਼ਤ ਲੁੱਟਣ ਵਾਲੇ ਗੁਆਂਢੀ ਪਿਓ-ਪੁੱਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਵਲੋਂ ਇਸ ਮਾਮਲੇ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨ ਪੀੜਤ ਲੜਕੀ ਦਾ ਮੈਡੀਕਲ ਵੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀਆਂ 'ਤੇ ਮਾਮਲਾ ਦਰਜ ਕੀਤਾ ਸੀ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। 
ਜਾਣਕਾਰੀ ਮੁਤਾਬਕ ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਮਰਹੂਮ ਵਿਧਾਇਕ ਦੀ ਧੀ ਦੋਸ਼ੀ ਆਤਮਾ ਸਿੰਘ ਅਤੇ ਉਸ ਦੇ ਪੁੱਤਰ ਅਮਨਦੀਪ ਸਿੰਘ ਵਾਸੀ ਜੋਗਾ ਦੇ ਘਰ 'ਚ ਸਿਲਾਈ-ਕਢਾਈ ਦਾ ਕੰਮ ਕਰਨ ਜਾਂਦੀ ਸੀ। ਲੜਕੀ ਨੂੰ ਦੇਖ ਕੇ ਦੋਹਾਂ ਦੀ ਨੀਅਤ 'ਚ ਖੋਟ ਆ ਗਿਆ, ਜਿਸ ਤੋਂ ਬਾਅਦ ਦੋਹਾਂ ਨੇ ਉਸ ਨੂੰ ਅਸ਼ਲੀਲ ਫਿਲਮਾਂ ਦਿਖਾ ਕੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਨੇ ਮਾਂ ਨੂੰ ਇਹ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਨੇ ਦੋਹਾਂ ਪਿਓ-ਪੁੱਤ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


Related News