ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਪਿਤਾ ਗ੍ਰਿਫ਼ਤਾਰ

Tuesday, May 23, 2023 - 12:39 PM (IST)

ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਪਿਤਾ ਗ੍ਰਿਫ਼ਤਾਰ

ਖਰੜ (ਰਣਬੀਰ/ਸ਼ਸ਼ੀ) : ਇਕ ਕਲਯੁਗੀ ਪਿਤਾ ਨੇ ਆਪਣੀ ਹੀ 11 ਸਾਲਾ ਨਾਬਾਲਗ ਧੀ ਨਾਲ ਜ਼ਬਰ-ਜ਼ਿਨਾਹ ਕੀਤਾ। ਪੁਲਸ ਨੇ ਮੁਲਜ਼ਮ ਪਿਤਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਸ ਦੀ ਪੁੱਛਗਿਛ ਵਿਚ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਧੀ ਨਾਲ ਜਬਰ-ਜ਼ਿਨਾਹ ਕੀਤਾ ਹੈ। ਸਿਟੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ। ਉੱਥੋਂ ਉਸ ਨੂੰ 1 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।       
 


author

Babita

Content Editor

Related News