ਜਬਰ-ਜ਼ਿਨਾਹ ਦੇ ਦੋਸ਼ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

Monday, Nov 18, 2024 - 02:24 PM (IST)

ਜਬਰ-ਜ਼ਿਨਾਹ ਦੇ ਦੋਸ਼ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ (ਪ੍ਰੀਕਸ਼ਿਤ) : ਪੰਜ ਮਹੀਨੇ ਪਹਿਲਾਂ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਦੋ ਨੌਜਵਾਨਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੀ ਪੀੜਤਾ ਅਦਾਲਤ ’ਚ ਬਿਆਨਾਂ ਤੋਂ ਮੁੱਕਰ ਗਈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਮੁਲਜ਼ਮਾਂ ਨੇ ਵਿਆਹ ਦਾ ਝਾਂਸਾ ਦੇ ਕੇ ਦੋ ਕੁੜੀਆਂ ਨਾਲ ਜਬਰ-ਜ਼ਿਨਾਹ ਕੀਤਾ ਸੀ। ਵਕੀਲ ਵਿਜੇ ਕੁਮਾਰ ਨੇ ਬਹਿਸ ਦੌਰਾਨ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਫਸਾਇਆ ਹੈ।

ਕੇਸ ਦੀ ਸੁਣਵਾਈ ਪੂਰੀ ਹੋਣ ’ਚ ਸਮਾਂ ਲੱਗੇਗਾ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਾ ਲਾਭ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰੀ ਵਕੀਲ ਨੇ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ ਪਰ ਜਦੋਂ ਸ਼ਿਕਾਇਤਕਰਤਾ ਅਦਾਲਤ ’ਚ ਬਿਆਨਾਂ ਤੋਂ ਮੁੱਕਰ ਗਈ ਤਾਂ ਅਦਾਲਤ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ। ਜ਼ਮਾਨਤ ਹਾਸਲ ਕਰਨ ਵਾਲੇ ਮੁਲਜ਼ਮ ਨੌਜਵਾਨਾਂ ਦੀ ਪਛਾਣ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਵਧੇਸ਼ ਸਾਹਨੀ ਤੇ ਦੀਪਕ ਪਟੇਲ ਵਜੋਂ ਹੋਈ ਹੈ।
 


author

Babita

Content Editor

Related News