ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
Sunday, Oct 02, 2022 - 03:18 PM (IST)
ਚੰਡੀਗੜ੍ਹ (ਸੁਸ਼ੀਲ) : ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੀ ਫਾਸਟ ਟ੍ਰੈਕ ਅਦਾਲਤ ਨੇ ਨਿਸ਼ਾਨ ਸਿੰਘ ਨੂੰ ਪੋਕਸੋ ਐਕਟ ਦੇ ਮਾਮਲੇ 'ਚ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ 30 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਜੇਕਰ ਦੋਸ਼ੀ ਨੇ ਜੁਰਮਾਨਾ ਜਮ੍ਹਾਂ ਨਾ ਕਰਵਾਇਆ ਤਾਂ ਉਸ ਦੀ ਸਜ਼ਾ ਇਕ ਸਾਲ ਹੋਰ ਵਧਾ ਦਿੱਤੀ ਜਾਵੇਗੀ।
ਸਜ਼ਾ ਸੁਣਾਉਣ ਤੋਂ ਪਹਿਲਾਂ ਸਰਕਾਰੀ ਵਕੀਲ ਵਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਦੋਸ਼ੀ ਨੇ ਨਾਬਾਲਗਾ ਨੂੰ ਅਪਰਾਧਿਕ ਧਮਕੀ ਦੇ ਕੇ ਇਹ ਗੰਭੀਰ ਜ਼ੁਰਮ ਕੀਤਾ ਹੈ। ਇਸ ਲਈ ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸਰਕਾਰੀ ਵਕੀਲ ਵਲੋਂ ਇਹ ਵੀ ਕਿਹਾ ਗਿਆ ਕਿ ਦੋਸ਼ੀ ਦੀ ਇਸ ਹਰਕਤ ਕਾਰਨ ਪੀੜਤਾ ਨੂੰ ਕਾਫ਼ੀ ਮਾਨਸਿਕ ਪ੍ਰੇਸ਼ਾਨੀ ਹੋਈ ਹੈ ਅਤੇ ਉਹ ਅਜੇ ਵੀ ਇਸ ਸਦਮੇ ਤੋਂ ਉੱਭਰ ਨਹੀਂ ਸਕੀ। 2021 ਵਿਚ ਸੈਕਟਰ-19 ਥਾਣੇ ਦੀ ਪੁਲਸ ਨੇ ਨਿਸ਼ਾਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।