ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਦੋਸ਼ੀ ਨੂੰ 10 ਸਾਲ ਦੀ ਕੈਦ
Saturday, Mar 18, 2023 - 01:01 PM (IST)

ਚੰਡੀਗੜ੍ਹ (ਸੰਦੀਪ) : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਲੇਖਰਾਜ ਨੂੰ 10 ਸਾਲ ਦੀ ਸਜ਼ਾ ਸੁਣਾਉਂਦੇ ਹੋਏ ਉਸ ’ਤੇ 20 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਜੁਲਾਈ 2019 ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਧੀ ਦਾ ਵਰਤਾਓ ਅਜੀਬ ਜਿਹਾ ਸੀ।
ਉਸ ਨੇ ਧੀ ਤੋਂ ਪੁੱਛਿਆ ਤਾਂ ਉਸਨੇ ਦੱਸਿਆ ਕਿ ਮੁਲਜ਼ਮ 2 ਸਾਲਾਂ ਤੋਂ ਉਸ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਉਹ ਉਸਨੂੰ ਡਰਾ-ਧਮਕਾ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ, ਜਿਸ ਕਾਰਨ ਉਹ ਗਰਭਵਤੀ ਵੀ ਹੋ ਗਈ ਸੀ। ਉੱਥੇ ਹੀ ਮੁਲਜ਼ਮ ਨੇ ਕਿਹਾ ਕਿ ਉਸ ਨੂੰ ਫਸਾਇਆ ਗਿਆ ਹੈ। ਉਸਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਹੈ। ਉਸ ’ਤੇ ਪਰਿਵਾਰ ਦੀ ਜ਼ਿੰਮੇਵਾਰੀ ਹੈ।