ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ 15 ਸਾਲ ਦੀ ਕੈਦ ਤੇ ਜੁਰਮਾਨਾ

Thursday, Jul 15, 2021 - 09:22 AM (IST)

ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ 15 ਸਾਲ ਦੀ ਕੈਦ ਤੇ ਜੁਰਮਾਨਾ

ਲੁਧਿਆਣਾ (ਮਹਿਰਾ) : ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਅਸ਼ੀਸ਼ ਅਬਰੋਲ ਦੀ ਅਦਾਲਤ ਨੇ ਮੁਲਜ਼ਮ ਬਾਬੂਰਾਮ ਵਾਸੀ ਬਰਨਾਲਾ ਨੂੰ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਮੁਲਜ਼ਮ ਨੂੰ 2 ਲੱਖ ਰੁਪਏ ਹਰਜਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ ਹੈ, ਜੋ ਪੀੜਤ ਬੱਚੀ ਨੂੰ ਅਦਾ ਕੀਤੇ ਜਾਣਗੇ।

ਇਹ ਵੀ ਪੜ੍ਹੋ : ਜਲੰਧਰ ਦੇ ਪਿੰਡ 'ਚ ਰਾਤ ਵੇਲੇ ਵੱਡੀ ਵਾਰਦਾਤ, ਕੁੜੀ ਦਾ ਗੋਲੀ ਮਾਰ ਕੇ ਕਤਲ (ਤਸਵੀਰਾਂ)

ਸਰਕਾਰੀ ਵਕੀਲ ਰਮਨਦੀਪ ਨੇ ਕੌਰ ਦੱਸਿਆ ਕਿ ਇਸ ਸਬੰਧੀ ਪੁਲਸ ਥਾਣਾ ਮਹਿਲਾ ਸੈੱਲ ਵਿਚ 13 ਅਪ੍ਰੈਲ, 2017 ਨੂੰ ਮੁਲਜ਼ਮ ਖ਼ਿਲਾਫ਼ ਪਾਸਕੋ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ। ਪੁਲਸ ਕੋਲ ਪੀੜਤਾ ਦੇ ਪਿਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ। ਪੀੜਤਾ ਦੇ ਪਿਤਾ ਨੇ ਦੋਸ਼ ਲਗਾਉਂਦਿਆਂ ਦੱਸਿਆ ਸੀ ਕਿ ਉਸ ਨੂੰ ਪਤਾ ਲੱਗਾ ਕਿ ਉਸ ਦੀ ਬੱਚੀ ਗੁੰਮ ਹੋ ਗਈ ਹੈ ਅਤੇ ਜਦੋਂ ਉਹ ਉਸ ਦੀ ਭਾਲ ਕਰ ਰਿਹਾ ਸੀ ਤਾਂ ਉਸ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਪੁੱਤਰੀ ਹਸਪਤਾਲ ਵਿਚ ਦਾਖ਼ਲ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ 'ਕੈਪਟਨ' ਨੇ ਕੀਤਾ ਇਹ ਐਲਾਨ

ਜਦੋਂ ਉਹ ਹਸਪਤਾਲ ਵਿਚ ਜਾ ਕੇ ਆਪਣੀ ਪੁੱਤਰੀ ਨੂੰ ਮਿਲਿਆ ਤਾਂ ਉਸ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਕਿਹਾ ਸੀ ਕਿ ਉਸ ਦੇ ਪਾਪਾ ਬੁਲਾ ਰਹੇ ਹਨ, ਜਿਸ ’ਤੇ ਜਦੋਂ ਉਹ ਉਸ ਨਾਲ ਚਲੀ ਗਈ ਤਾਂ ਮੁਲਜ਼ਮ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਮਾਮਲੇ 'ਚ ਹਾਈਕੋਰਟ ਪੁੱਜੇ ਬਿਨੈਕਾਰ, ਕੀਤੀ ਇਹ ਮੰਗ

ਪੁਲਸ ਨੇ ਕੇਸ ਦਰਜ ਕਰਨ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿੱਥੇ ਅਦਾਲਤ ਵਿਚ ਮੁਲਜ਼ਮ ਨੇ ਆਪਣੇ-ਆਪ ਨੂੰ ਬੇਕਸੂਰ ਦੱਸਿਆ ਪਰ ਅਦਾਲਤ ਨੇ ਸਰਕਾਰੀ ਵਕੀਲ ਰਮਨਦੀਪ ਕੌਰ ਗਿੱਲ ਦੀ ਬਹਿਸ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦਾ ਦੋਸ਼ੀ ਪਾਉਂਦੇ ਹੋਏ ਉਸ ਨੂੰ ਉਪਰੋਕਤ ਸਜ਼ਾ ਸੁਣਾਉਂਦੇ ਹੋਏ 10,000 ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News