ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੂੰ ਮਿਲੀ ਮਿਸਾਲੀ ਸਜ਼ਾ, 20 ਸਾਲ ਰਹੇਗਾ ਜੇਲ੍ਹ 'ਚ

Thursday, May 19, 2022 - 11:35 AM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੂੰ ਮਿਲੀ ਮਿਸਾਲੀ ਸਜ਼ਾ, 20 ਸਾਲ ਰਹੇਗਾ ਜੇਲ੍ਹ 'ਚ

ਲੁਧਿਆਣਾ (ਮਹਿਰਾ) : ਇੱਥੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਵੱਲੋਂ ਦੋਸ਼ੀ ਨੂੰ ਇਹ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਜੁਗਿਆਣਾ ਵਾਸੀ ਆਨੰਦ ਸ਼ਰਮਾ ਨੇ ਵਿਆਹ ਦਾ ਝਾਂਸਾ ਦੇ ਕੇ 13 ਸਾਲ ਦੀ ਨਾਬਾਲਗ ਕੁੜੀ ਨੂੰ ਪਹਿਲਾਂ ਅਗਵਾ ਕੀਤਾ ਸੀ ਅਤੇ ਫਿਰ ਉਸ ਦਾ ਸਰੀਰਕ ਸੋਸ਼ਣ ਕੀਤਾ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਦਿੱਤੀ ਸਖ਼ਤ ਚਿਤਾਵਨੀ

ਇਸ ਦਾ ਦੋਸ਼ੀ ਪਾਉਂਦਿਆਂ ਅਦਾਲਤ ਵੱਲੋਂ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮੁਲਜ਼ਮ ਵੱਲੋਂ ਰਹਿਮ ਦੀ ਅਪੀਲ ਠੁਕਰਾਉਂਦਿਆਂ 1,10,000 ਦਾ ਜੁਰਮਾਨਾ ਵੀ ਅਦਾ ਕਰਨ ਦੇ ਹੁਕਮ ਦਿੱਤੇ ਹਨ। ਜੁਰਮਾਨੇ ਦੀ ਰਾਸ਼ੀ ’ਚੋਂ ਪੀੜਤ ਕੁੜੀ ਨੂੰ ਮੁਆਵਜ਼ੇ ਦੇ ਰੂਪ ਵਿਚ 1 ਲੱਖ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਸਰਕਾਰੀ ਵਕੀਲ ਬੀ. ਡੀ. ਗੁਪਤਾ ਨੇ ਦੱਸਿਆ ਕਿ ਪੀੜਤ ਕੁੜੀ ਤੇ ਪਿਤਾ ਦੇ ਬਿਆਨਾਂ ਤੋਂ ਬਾਅਦ ਮੈਡੀਕਲ ਜਾਂਚ ਦੇ ਮੱਦੇਨਜ਼ਰ ਮੁਲਜ਼ਮ ’ਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : MBD ਮਾਲ 'ਚ ਫਿਲਮ ਦੇਖਣ ਆਈਆਂ 2 ਧਿਰਾਂ ਭਿੜੀਆਂ, ਆਪਸ 'ਚ ਹੋ ਗਈਆਂ ਹੱਥੋਪਾਈ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News