ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ
Monday, Jul 16, 2018 - 06:21 AM (IST)

ਫਗਵਾੜਾ, (ਹਰਜੋਤ, ਰੁਪਿੰਦਰ, ਜਲੋਟਾ)- ਸਥਾਨਕ ਇਕ 12 ਸਾਲਾ ਲੜਕੀ ਨਾਲ ਰੇਲਵੇ ਲਾਈਨਾਂ ਨੇੜੇ ਲਿਜਾ ਕੇ ਜਬਰ-ਜ਼ਨਾਹ ਕਰਨ ਵਾਲੇ ਵਿਅਕਤੀ ਨੂੰ ਅੱਜ ਰੇਲਵੇ ਪੁਲਸ ਨੇ ਗ੍ਰਿਫਤਾਰ ਕਰ ਕੇ ਉਸ ਖਿਲਾਫ਼ ਧਾਰਾ 376, 4 ਪਾਸਕੋ ਐਕਟ 2012 ਤਹਿਤ ਕੇਸ ਦਰਜ ਕਰ ਲਿਅਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਐੱਸ. ਐੱਚ. ਓ. ਬਲਦੇਵ ਸਿੰਘ ਰੰਧਾਵਾ ਤੇ ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ 14 ਜੁਲਾਈ ਨੂੰ ਇਕ ਲੜਕੀ ਸਿਵਲ ਹਸਪਤਾਲ 'ਚ ਦਾਖਲ ਹੋਈ ਸੀ, ਜਿਸ ਨੇ ਇਕ ਵਿਅਕਤੀ ਵੱਲੋਂ ਉਸ ਨਾਲ ਰੇਲਵੇ ਲਾਈਨਾਂ ਨਜ਼ਦੀਕ ਜਾ ਕੇ ਜਬਰ-ਜ਼ਨਾਹ ਕਰਨ ਦੇ ਦੋਸ਼ ਲਗਾਏ ਸਨ। ਜਿਸ ਦੀ ਕੀਤੀ ਜਾਂਚ ਉਪਰੰਤ ਪੁਲਸ ਨੇ ਮੁਲਜ਼ਮ ਮੰਗਲ ਪੁੱਤਰ ਰਾਮ ਪਿਆਰ ਵਾਸੀ ਮੁਹੱਲਾ ਪ੍ਰੀਤ ਨਗਰ ਨੂੰ ਕਾਬੂ ਕਰ ਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਕੱਲ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।