ਵੱਡੀ ਖ਼ਬਰ : ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ

03/29/2023 4:04:45 PM

ਲੁਧਿਆਣਾ (ਮਹਿਰਾ) : ਲੁਧਿਆਣਾ ਦੀ ਇਕ ਅਦਾਲਤ ਨੇ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਉਸ ਦਾ ਕਤਲ ਕੀਤੇ ਜਾਣ ਦੇ ਦੋਸ਼ 'ਚ 2 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਦੋਸ਼ੀ ਵਿਨੋਦ ਸ਼ਾਹ ਵਾਸੀ ਦੋਰਾਹਾ ਅਤੇ ਰਿਹੋਤ ਕੁਮਾਰ ਸ਼ਰਮਾ ਵਾਸੀ ਦੋਰਾਹਾ ਹਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਨੂੰ ਫੜ੍ਹਨ ਲਈ ਲੁਧਿਆਣਾ ਚਾਰੇ ਪਾਸਿਓਂ ਸੀਲ, ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ

ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਅਤੇ ਸਰਕਾਰੀ ਵਕੀਲ ਬੀ. ਡੀ. ਗੁਪਤਾ ਨੇ ਦੱਸਿਆ ਕਿ ਅਦਾਲਤ ਨੇ ਦੋਸ਼ੀਂ ਨੂੰ 2 ਲੱਖ, 20 ਹਜ਼ਾਰ ਰੁਪਏ ਜੁਰਮਾਨਾ ਵੀ ਅਦਾ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਵੱਲੋਂ ਇਨ੍ਹਾਂ ਜਮਾਤਾਂ ਲਈ ਦਾਖ਼ਲਾ ਸ਼ਡਿਊਲ ਜਾਰੀ

ਪੁਲਸ ਥਾਣਾ ਦੋਰਾਹਾ ਨੇ ਪੀੜਤ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ 10 ਮਾਰਚ, 2019 ਨੂੰ ਪਾਸਕੋ ਐਕਟ ਅਤੇ ਕਤਲ ਕਰਨ ਦੇ ਦੋਸ਼ ਤਹਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita